12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਨੇ ਜ਼ਿਲ੍ਹਾ ਪੱਧਰੀ ਕਵੀਸ਼ਰੀ ਮੁਕਾਬਲੇ 'ਚ ਤੀਜਾ ਸਥਾਨ ਮੱਲਿਆ

Ad Position 21
No active advertisement
ਅਜੀਤ ਡੈਸਕ 26-12-2025
ਕਪੂਰਥਲਾ, 25 ਦਸੰਬਰ (ਵਿ.ਪ੍ਰ.)-ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਅਕੈਡਮੀ ਰਜਾਪੁਰ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਵੀਸ਼ਰੀ ਦੇ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀ ਏਕਮਜੋਤ ਸਿੰਘ ਤੇ ਸਮਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਰਜਿੰਦਰ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੀ ਗਾਈਡ ਅਧਿਆਪਕਾ ਨਵਜੋਤ ਕੌਰ ਨੂੰ ਵਧਾਈ ਦਿੱਤੀ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸਵ. ਵਾਜਪਾਈ ਨੇ ਆਪਣੇ ਜੀਵਨ 'ਚ ਕਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ-ਰਜੇਸ਼ ਬਾਘਾ
Ad Position 24