12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 26-12-2025
ਭੁਲੱਥ, 25 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਖੋਸਾ ਰਜਿ: ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸੁੱਖ ਸਾਗਰ ਸਾਹਿਬ ਰਾਜਪੁਰਾ ਵਿਖੇ ਸੀਨੀਅਰ ਮੀਤ ਪ੍ਰਧਾਨ ਫ਼ਕੀਰ ਸਿੰਘ ਮੱਲ੍ਹੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੌਕੇ ਸੁਰਿੰਦਰ ਸਿੰਘ ਸ਼ੇਰ ਗਿੱਲ ਖੱਸਣ ਮੀਤ ਪ੍ਰਧਾਨ ਪੰਜਾਬ ਉਚੇਚੇ ਤੌਰ ਤੇ ਪੁੱਜੇ ਹੋਏ ਇਸ ਮੌਕੇ ਕਿਸਾਨ ਆਗੂਆਂ ਵੱਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਤੇ ਸਮਾਜਿਕ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ, ਕਿਸਾਨ ਆਗੂਆਂ ਨੇ ਕਿਹਾ, ਕਿ ਜੋ ਜ਼ੀਰਾ ਸ਼ਰਾਬ ਫ਼ੈਕਟਰੀ ਦੀ 80 ਕਰੋੜ ਦੀ ਜਾਇਦਾਦ ਈਡੀ ਵੱਲੋਂ ਜ਼ਬਤ ਕੀਤੀ ਹੈ, ਉਹ ਕਿਸਾਨ ਜਥੇਬੰਦੀਆਂ ਦੇ ਪੰਜਾਬ ਵਾਸੀਆਂ ਦੀ ਵੱਡੀ ਜਿੱਤ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਮੰਗ ਕਰਦੀ ਹੈ ਕਿ ਜੋ ਲਾਵਾਰਸ ਕੁੱਤੇ, ਬੇਸਹਾਰਾ ਪਸ਼ੂ, ਤੇ ਜੰਗਲੀ ਜਾਨਵਰ ਜਿਵੇਂ ਕਿ ਸੂਰ ਵਗੈਰਾ ਜੋ ਕਿ ਆਮ ਲੋਕਾਂ ਤੇ ਕਿਸਾਨਾਂ ਨੂੰ ਬਹੁਤ ਪ੍ਰੇਸ਼ਾਨ ਕਰਦੇ ਹਨ, ਇਹ ਫ਼ਸਲਾਂ ਦੀ ਤਬਾਹੀ ਵੀ ਕਰਦੇ ਹਨ , ਇਨ੍ਹ ਾਂ ਤੋਂ ਆਮ ਲੋਕਾਂ ਨੂੰ ਨਿਜਾਤ ਦਿਵਾਈ ਜਾਵੇ | ਇਸ ਮੌਕੇ ਇੰਸਪੈਕਟਰ ਜਨਕ ਰਾਜ, ਗੁਰਮੀਤ ਸਿੰਘ ਖੱਸਣ, ਗੁਰਬਚਨ ਸਿੰਘ, ਜਗਦੀਸ਼ ਸਿੰਘ, ਦਿਲਬਾਗ ਸਿੰਘ, ਦਲਬੀਰ ਸਿੰਘ, ਜਸਬੀਰ ਸਿੰਘ ਬਾਜਵਾ, ਹਰਭਜਨ ਸਿੰਘ ਲਿੱਟਾ, ਜੋਗਿੰਦਰ ਸਿੰਘ, ਨੱਥਾ ਸਿੰਘ ਤਲਵਾੜਾ, ਗੁਰਚਰਨ ਸਿੰਘ ਖੱਸਣ, ਸੇਵਾ ਸਿੰਘ ਜਵਾਹਰ ਨਗਰ, ਰਣਜੀਤ ਸਿੰਘ ਲਿੱਟਾ , ਕੁਲਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਭੁਲੱਥ ਵਲੋਂ ਵਕੀਲਾਂ ਦੀਆਂ ਗੱਡੀਆਂ ਲਈ ਸਟਿੱਕਰ ਜਾਰੀ ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਨੇ ਜ਼ਿਲ੍ਹਾ ਪੱਧਰੀ ਕਵੀਸ਼ਰੀ ਮੁਕਾਬਲੇ 'ਚ ਤੀਜਾ ਸਥਾਨ ਮੱਲਿ...
Ad Position 24