11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪੰਡ ਬਾਗੂਵਾਲ ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

Ad Position 21
No active advertisement
ਅਜੀਤ ਡੈਸਕ 26-12-2025
ਕਪੂਰਥਲਾ, 25 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬਾਗੂਵਾਲ ਦੇ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸੰਬੰਧੀ ਏ.ਐਸ.ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਲੰਧਰ ਦੇ ਇਕ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ | ਜਿਸ 'ਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ | ਏ.ਐਸ.ਆਈ. ਨੇ ਦੱਸਿਆ ਕਿ ਮਿ੍ਤਕ ਰਜਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਬਾਗੂਵਾਲ ਦੀ ਪਤਨੀ ਨਵਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਬੀਤੇ ਦਿਨੀਂ ਖੇਤਾਂ 'ਚ ਸਪਰੇਅ ਕਰਕੇ ਘਰ ਵਾਪਸ ਆਇਆ ਅਤੇ ਆ ਕੇ ਉਸ ਨੇ ਰੋਟੀ ਮੰਗੀ, ਜਦੋਂ ਉਹ ਰੋਟੀ ਲੈ ਕੇ ਕਮਰੇ 'ਚ ਗਈ ਤਾਂ ਉਸ ਦਾ ਪਤੀ ਫਰਸ਼ 'ਤੇ ਡਿੱਗਾ ਹੋਇਆ ਸੀ, ਜਿਸ ਨੂੰ ਉਹ ਇਲਾਜ ਲਈ ਜਲੰਧਰ ਦੇ ਨਿੱਜੀ ਹਸਪਤਾਲ ਲੈ ਕੇ ਗਏ ਸਨ ਜਿੱਥੇ ਉਸ ਦੀ ਮੌਤ ਹੋ ਗਈ | ਫੱਤੂਢੀਂਗਾ ਪੁਲਿਸ ਨੇ ਮਿ੍ਤਕ ਦੀ ਪਤਨੀ ਨਵਦੀਪ ਕੌਰ ਦੇ ਬਿਆਨਾਂ 'ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ | ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ |

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਸਬਜ਼ੀ ਮੰਡੀ ਵਿਖੇ ਦੁਕਾਨਾਂ 'ਤੇ ਲੱਗੇ ਏ.ਸੀ. ਪਾਈਪ ਚੋਰੀ ਕਰਨ ਦੀ ਕੋਸ਼ਿਸ਼ ਅਗਲੀ ਖ਼ਬਰ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ
Ad Position 24