ਸ਼ਹੀਦ ਊਧਮ ਸਿੰਘ ਦੇ ਜਨਮ ਦਿਨ 'ਤੇ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਆਗੂਆਂ ਵਲੋਂ ਸ਼ਰਧਾ ਦੇ ਫ਼ੱੁਲ ਭੇਟ
ਅਜੀਤ ਡੈਸਕ
27-12-2025
ਸੁਲਤਾਨਪੁਰ ਲੋਧੀ, 26 ਦਸੰਬਰ (ਨਰੇਸ਼ ਹੈਪੀ)-ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ, ਬਾਰ ਐਸੋਸੀਏਸ਼ਨ, ਸਹਿਤ ਸਭਾ ਅਤੇ ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਸਥਾਨਕ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਪੁੱਜੇ ਟਰੱਸਟ ਦੇ ਚੇਅਰਮੈਨ ਪ੍ਰੋ: ਚਰਨ ਸਿੰਘ ਤੇ ਬਲਜੀਤ ਕੌਰ ਡੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਜਿਹੜੀਆਂ ਕੌਮਾਂ ਇਹ ਸਰਮਾਇਆ ਨਹੀਂ ਸੰਭਾਲ ਕੇ ਨਹੀਂ ਰੱਖਦੀਆਂ, ਉਹ ਤਬਾਹ ਹੋ ਜਾਂਦੀਆਂ ਹਨ | ਇਸ ਮੌਕੇ ਮੁੱਖ ਪ੍ਰਬੰਧਕ ਐਡਵੋਕੇਟ ਰਜਿੰਦਰ ਸਿੰਘ ਰਾਣਾ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਡਾਕਟਰ ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਸਕੱਤਰ ਮੁਖਤਾਰ ਸਿੰਘ ਚੰਦੀ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਸਕੱਤਰ ਸ਼ੈਲ ਪ੍ਰਭਾਕਰ, ਸਾਬਕਾ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਧੰਜੂ, ਐਡਵੋਕੇਟ ਗੁਰਮੇਲ ਸਿੰਘ ਥਿੰਦ, ਐਡਵੋਕੇਟ ਸਤਨਾਮ ਸਿੰਘ ਮੋਮੀ, ਐਡਵੋਕੇਟ ਜਗਦੀਸ਼ ਸਿੰਘ ਸੋਢੀ, ਅਕਾਲ ਗਰੁੱਪ ਦੇ ਐਮ.ਡੀ. ਸੁਖਦੇਵ ਸਿੰਘ ਜੱਜ, ਅਵਤਾਰ ਸਿੰਘ ਮੀਰੇ ਸਾਬਕਾ ਚੇਅਰਮੈਨ, ਮਾ: ਚਰਨ ਸਿੰਘ ਹੈਬਤਪੁਰ, ਅਜੀਤ ਸਿੰਘ ਔਜਲਾ ਜੱਟ ਸਭਾ, ਅਮਰੀਕ ਸਿੰਘ ਨੰਢਾ ਲੈਕਚਰਾਰ, ਪ੍ਰਤਾਪ ਸਿੰਘ ਮੋਮੀ, ਮਲਕੀਤ ਸਿੰਘ ਮੀਰੇ, ਸਰਵਨ ਸਿੰਘ ਸਟੇਟ ਐਵਾਰਡੀ ਕਿਸਾਨ, ਅਮਰਜੀਤ ਸਿੰਘ ਟਿੱਬਾ ਪ੍ਰਧਾਨ ਆਲ ਇੰਡੀਆ ਕਿਸਾਨ ਸਭਾ, ਸਾਬਕਾ ਸਰਪੰਚ ਗੁਰਮੇਜ ਸਿੰਘ ਛੰਨਾ ਸ਼ੇਰ ਸਿੰਘ, ਮਲਕੀਤ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ ਪੰਚ, ਗੁਰਨਾਮ ਸਿੰਘ ਪੰਚ, ਸੀਨੀਅਰ ਰੋਟੇਰੀਅਨ ਤੇਜਿੰਦਰ ਸਿੰਘ ਜੋਸਨ, ਡਾ. ਰਾਣਾ ਜੱਜ, ਕੁਲਵਿੰਦਰ ਕੰਵਲ, ਕਸ਼ਮੀਰ ਸਿੰਘ ਹੈਬਤਪੁਰ ਵੀ ਹਾਜ਼ਰ ਸਨ | ਇਸ ਮੌਕੇ ਪੁੱਜੇ ਆਪ ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਸੱਜਣ ਸਿੰਘ ਚੀਮਾ ਨੇ ਸ਼ਹੀਦ ਊਧਮ ਸਿੰਘ ਦੇ ਆਦਮ ਕੱਦ ਦੇ ਬੁੱਤ ਉੱਪਰ ਸ਼ਰਧਾ ਦੇ ਫ਼ੁਲ ਭੇਟ ਕਰਨ ਉਪਰੰਤ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਆਪ ਆਗੂ ਨਰਿੰਦਰ ਸਿੰਘ ਖਿੰਡਾ, ਗੁਰਵਿੰਦਰ ਕੌਰ ਮੁਕਟ ਰਾਮ ਵਾਲਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਪ੍ਰਦੀਪ ਥਿੰਦ, ਚੇਅਰਮੈਨ ਮਾਰਕਫੈੱਡ ਗੁਰਚਰਨ ਸਿੰਘ ਬਿੱਟੂ, ਸਰਪੰਚ ਮੇਜਰ ਸਿੰਘ ਜੈਨਪੁਰ, ਪ੍ਰਧਾਨ ਸੁਖਵਿੰਦਰ ਸਿੰਘ ਸੋਢੀ ਸ਼ਾਲਾਪੁਰ ਬੇਟ, ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ, ਸਰਪੰਚ ਮਨਦੀਪ ਸਿੰਘ ਅੱਲਾਦਿੱਤਾ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਸਰਪੰਚ ਗੁਰਦੇਵ ਸਿੰਘ ਪੱਪਾ, ਸਰਪੰਚ ਬਿਕਰਮਜੀਤ ਸਿੰਘ ਚੀਮਾ, ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਗੋਲਡੀ, ਸਵਰਨ ਸਿੰਘ ਜੈਨਪੁਰ ਤੇ ਹੁਸ਼ਿਆਰ ਸਿੰਘ, ਹਰਦੀਪ ਸਿੰਘ ਦੂਲੋਵਾਲ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਸੱਧੂਵਾਲ, ਜੱਗੀ ਜੈਨਪੁਰ, ਬਿਕਰਮ ਸਿੰਘ ਉੱਚਾ, ਬਲਦੇਵ ਸਿੰਘ, ਪੀਏ ਲਵਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਅਵਤਾਰ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਸੁਖਦੇਵ ਸਿੰਘ ਨਾਨਕਪੁਰ ਸੀਨੀ. ਅਕਾਲੀ ਆਗੂ, ਜਥੇਦਾਰ ਸਤਨਾਮ ਸਿੰਘ ਰਾਮੇ, ਜਸਵਿੰਦਰ ਸਿੰਘ ਖ਼ਜ਼ਾਨਚੀ, ਰਿਕਾਰਡ ਕੀਪਰ ਪਵਨਦੀਪ ਸਿੰਘ, ਮੀਡੀਆ ਇੰਚਾਰਜ ਸੁਖਜਿੰਦਰ ਭਗਤਪੁਰ ਆਦਿ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀਰ ਰਾਜੂ, ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਕੌਂਸਲਰ ਪਵਨ ਕਨੌਜੀਆ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ ਆਦਿ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਭਾਰਤੀ ਜਨਤਾ ਪਾਰਟੀ ਵੱਲੋਂ ਰਕੇਸ਼ ਕੁਮਾਰ ਨੀਟੂ ਹਲਕਾ ਇੰਚਾਰਜ, ਮੰਡਲ ਪ੍ਰਧਾਨ ਰਕੇਸ਼ ਪੁਰੀ, ਪ੍ਰੋ: ਲਖਪਤ ਰਾਏ ਪ੍ਰਭਾਕਰ ਸਟੇਟ ਅਵਾਰਡੀ, ਪ੍ਰਧਾਨ ਅਸ਼ੋਕ ਕਨੌਜੀਆ, ਰਵਿੰਦਰ ਕੁਮਾਰ ਮਿੰਟੂ ਜੈਨ, ਕੇਵਲ ਕਿ੍ਸ਼ਨ ਤੁਲੀ, ਰਜਿੰਦਰ ਅਰੋੜਾ ਆਦਿ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ, ਸੁਲਤਾਨਪੁਰ ਲੋਧੀ ਵੱਲੋਂ ਸੂਬਾਈ ਆਗੂ ਕਾਮਰੇਡ ਬਲਦੇਵ ਸਿੰਘ, ਰਾਜਪ੍ਰੀਤ ਸਿੰਘ ਤਲਵੰਡੀ ਚੌਧਰੀਆਂ, ਚਰਨਜੀਤ ਸਿੰਘ ਮਸੀਤਾਂ, ਅਮਰੀਕ ਸਿੰਘ ਮਸੀਤਾਂ, ਪਰਮਜੀਤ ਸਿੰਘ, ਮੁਖ਼ਤਿਆਰ ਸਿੰਘ, ਕਰਨੈਲ ਸਿੰਘ ਨਿਰਮਲ ਸਿੰਘ, ਅਮਰਜੀਤ ਸਿੰਘ ਮੀਰੇ, ਹਰਪ੍ਰੀਤ ਸਿੰਘ, ਲਾਡੀ ਮਸੀਤਾਂ, ਅਮਰਜੀਤ ਸਿੰਘ ਸੱਧੂਵਾਲ ਆਦਿ ਵੀ ਹਾਜ਼ਰ ਸਨ |