ਬੇਗੋਵਾਲ, 26 ਦਸੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ ਵਿਚ ਮੋਹਰੀ ਜਾਣੀ ਜਾਂਦੀ ਇਲਾਕੇ ਦੀ ਸਿਰਮੌਰ ਸੰਸਥਾ ਰੋਟਰੀ ਕਲੱਬ ਬੇਗੋਵਾਲ ਵਲੋਂ ਪ੍ਰਧਾਨ ਕੁਲਦੀਪ ਕੁਮਾਰ ਬੱਬੂ ਦੀ ਅਗਵਾਈ ਹੇਠ 11 ਲੋੜਵੰਦ ਪਰਿਵਾਰਾਂ ਨੂੰ ਰਜਾਈਆਂ ਵੰਡੀਆਂ ਗਈਆਂ | ਇਸ ਮੌਕੇ ਪ੍ਰਧਾਨ ਕੁਲਦੀਪ ਕੁਮਾਰ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੀ ਠੰਢ ਦੇ ਮੱਦੇਨਜ਼ਰ ਕਲੱਬ ਵਲੋਂ ਇਹ ਰਜਾਈਆਂ ਲੋੜਵੰਦ ਲੋਕਾਂ ਨੂੰ ਦਿੱਤੀਆਂ ਗਈਆਂ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਸਮਾਜ ਦੀ ਸੇਵਾ ਕਰਨਾ ਹੈ ਤੇ ਕਲੱਬ ਵਲੋਂ ਸਮੇਂ-ਸਮੇਂ ਤੇ ਇਸੇ ਤਰ੍ਹਾਂ ਹੀ ਲੋੜਵੰਦ ਲੋਕਾਂ ਦੀ ਮਦਦ ਲਈ ਪਹਿਲ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੀ ਦਸਾਂ ਨੋਹਾਂ ਦੀ ਕਮਾਈ ਵਿਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ | ਇਸ ਮੌਕੇ ਸੈਕਟਰੀ ਮਨਜੀਤਪਾਲ ਸਿੰਘ, ਬਲਦੇਵ ਸਿੰਘ ਅਵਾਣ ਪ੍ਰੋਜੈਕਟ ਡਾਇਰੈਕਟਰ, ਲਖਵਿੰਦਰ ਸਿੰਘ ਆੜ੍ਹਤੀ, ਡਾ. ਤਰਸੇਮ ਸਿੰਘ, ਮਲਕੀਅਤ ਸਿੰਘ ਲੁਬਾਣਾ, ਗੁਰਦੀਪ ਸਿੰਘ ਤੁਲੀ, ਰਘਬੀਰ ਸਿੰਘ, ਹਰਜਿੰਦਰ ਸਿੰਘ, ਮਹਾਨੰਦ ਮਹਿਤਾ, ਹੈੱਡਮਾਸਟਰ ਗੁਰਦੇਵ ਸਿੰਘ, ਸਤਵਿੰਦਰ ਸਿੰਘ ਬੱਸੀ ਆਦਿ ਹਾਜ਼ਰ ਸਨ |