12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਲੜਕਿਆਂ ਦੀ ਟੀਮ ਰੱਸਾਕਸ਼ੀ ਮੁਕਾਬਲੇ 'ਚ ਅੱਵਲ

Ad Position 21
No active advertisement
ਅਜੀਤ ਡੈਸਕ 27-12-2025

ਕਪੂਰਥਲਾ, 26 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਅੰਡਰ-14 ਉਮਰ ਵਰਗ ਦੇ ਲੜਕਿਆਂ ਨੇ ਰੱਸਾਕਸ਼ੀ ਦੇ ਮੁਕਾਬਲੇ 'ਚ ਪਹਿਲਾ ਤੇ ਅੰਡਰ-14 ਉਮਰ ਵਰਗ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਇਸ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਾਹਿਬ ਫ਼ਤਹਿ ਸਿੰਘ ਅਕੈਡਮੀ ਰਜਾਪੁਰ ਵਲੋਂ ਕਰਵਾਈਆਂ ਗਈਆਂ ਖ਼ਾਲਸਾਈ ਖੇਡਾਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ ਇਨ੍ਹਾਂ ਖੇਡਾਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਲੜਕੇ ਤੇ ਲੜਕੀਆਂ ਨੇ ਰੱਸਾਕੱਸੀ ਦੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਲੜਕੇ ਤੇ ਲੜਕੀਆਂ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਖੇਡ ਕੋਚ ਲਖਬੀਰ ਸਿੰਘ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਭਾਗ ਲੈਣ |

Ad Position 22
No active advertisement
ਪਿਛਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਵੀਰ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਨੇ ਲੋੜਵੰਦ ਪਰਿਵਾਰਾਂ ਨੂੰ ਰਜਾਈਆਂ ਵੰਡੀਆਂ
Ad Position 24