ਸਮੂਹ ਸ਼ਹੀਦਾਂ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਰਾਮਗੜ੍ਹ ਤੋਂ ਸਜਾਇਆ ਨਗਰ ਕੀਰਤਨ
ਅਜੀਤ ਡੈਸਕ
27-12-2025
ਭੁਲੱਥ, 26 ਦਸੰਬਰ (ਮਨਜੀਤ ਸਿੰਘ ਰਤਨ)-ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਡਲੇ ਚਾਰੇ ਸਾਹਿਬਜ਼ਾਦੇ, ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੇ ਤੇ ਸਮੂਹ ਸ਼ਹੀਦਾਂ ਦੇ ਪਵਿੱਤਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਰਾਮਗੜ੍ਹ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਚੜ੍ਹਦੀ ਪਤੀ ਰਾਮਗੜ੍ਹ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਪਿੰਡ ਮਹਿਮਦਪੁਰ, ਸੁਰਖਾ, ਸ਼ੇਰ ਸਿੰਘ ਵਾਲਾ, ਪੰਡੋਰੀ, ਭੁਲੱਥ, ਖੱਸਣ, ਮਾਨਾ ਤਲਵੰਡੀ, ਲਿੱਟਾਂ ਤੋਂ ਹੁੰਦਾ ਹੋਇਆ ਰਾਮਗੜ੍ਹ ਵਿਖੇ ਸਮਾਪਤ ਹੋਇਆ ਜਿਸ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ | ਨਗਰ ਕੀਰਤਨ ਦੌਰਾਨ ਵੱਖ-ਵੱਖ ਪਿੰਡਾਂ ਵਿਚ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ | ਨਗਰ ਕੀਰਤਨ ਦੌਰਾਨ ਵੱਖ-ਵੱਖ ਜਥਿਆਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ ਤੇ ਵੱਖ-ਵੱਖ ਬੁਲਾਰਿਆਂ ਵੱਲੋਂ ਆਪਣੇ ਸੰਬੋਧਨ ਰਾਹੀਂ ਗੁਰੂ ਜੀ ਦੇ ਜੀਵਨ ਦੇ ਚਾਨਣਾ ਪਾਇਆ ਤੇ ਸੰਗਤਾਂ ਨੂੰ ਗੁਰੂ ਜੀ ਦੇ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੁੱਖ ਪ੍ਰਬੰਧਕ ਜਸਵਿੰਦਰ ਸਿੰਘ ਰਾਮਗੜ੍ਹ, ਸਾਬਕਾ ਸਰਪੰਚ ਨਿਰਮਲ ਸਿੰਘ, ਜਥੇਦਾਰ ਜੀਤ ਸਿੰਘ, ਦਲਜੀਤ ਸਿੰਘ, ਨਿਰੰਜਨ ਸਿੰਘ, ਸੁਰਿੰਦਰ ਸਿੰਘ, ਦਵਿੰਦਰ ਸਿੰਘ ਢਿੱਲੋਂ, ਜਸਪਾਲ ਸਿੰਘ, ਫ਼ਕੀਰ ਸਿੰਘ, ਜਸਵੰਤ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ, ਬਲਵੰਤ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਮਨਜਿੰਦਰ ਸਿੰਘ, ਇੰਦਰਪਾਲ ਸਿੰਘ, ਸੁਰਜੀਤ ਸਿੰਘ ਬੱਗਾ, ਸੁਰਿੰਦਰ ਪਾਲ ਸਿੰਘ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਫ਼ਕੀਰ ਸਿੰਘ, ਜਸਵੰਤ ਸਿੰਘ, ਬਲਵੰਤ ਸਿੰਘ, ਕੁਲਵੰਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |