11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 27-12-2025
ਕਪੂਰਥਲਾ, 26 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ 'ਤੇ ਨਵੀਂ ਦਾਣਾ ਮੰਡੀ ਦੇ ਬਾਹਰ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਗੁਰਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ਼ੇਖੂਪੁਰ ਵੱਲ ਨੂੰ ਜਾ ਰਿਹਾ ਸੀ, ਜਦੋਂ ਉਹ ਦਾਣਾ ਮੰਡੀ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ-ਐਸ.ਐਚ.ਓ. ਭੁਲੱਥ ਅਗਲੀ ਖ਼ਬਰ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਸੰਬੰਧੀ ਅਕਾਲ ਤਖ਼ਤ ਸਾਹਿਬ ਤੋਂ ਆਲੌਕਿਕ ਨਗਰ ਕੀਰਤਨ ਸਜਾਇਆ
Ad Position 24