11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ-ਐਸ.ਐਚ.ਓ. ਭੁਲੱਥ

Ad Position 21
No active advertisement
ਅਜੀਤ ਡੈਸਕ 27-12-2025
ਭੁਲੱਥ, 26 ਦਸੰਬਰ (ਮਨਜੀਤ ਸਿੰਘ ਰਤਨ)-ਚਾਈਨਾ ਡੋਰ ਵੇਚਣ ਅਤੇ ਸਟੋਰ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਭੁਲੱਥ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਇਹ ਜ਼ਰੂਰੀ ਕਦਮ ਉਠਾਏ ਗਏ ਹਨ | ਉਨ੍ਹਾਂ ਕਿਹਾ ਕਿ ਸਕੂਲ ਦੇ ਮੁਖੀਆਂ ਰਾਹੀਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਕਿਹਾ ਜਾ ਰਿਹਾ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਚਾਈਨਾ ਡੋਰ ਵੇਚ ਰਿਹਾ ਹੈ ਜਾਂ ਕੋਈ ਵੀ ਚਾਈਨਾ ਡੋਰ ਦੀ ਵਰਤੋਂ ਕਰਕੇ ਪਤੰਗ ਉਡਾ ਰਿਹਾ ਹੈ ਤਾਂ ਉਸ ਖ਼ਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਿੰਨਾ ਚਾਈਨਾ ਡੋਰ ਵੇਚਣ ਵਾਲਾ ਕਸੂਰਵਾਰ ਹੈ ਉਨ੍ਹਾਂ ਹੀ ਡੋਰ ਖ਼ਰੀਦਣ ਵਾਲਾ ਵੀ ਜ਼ਿੰਮੇਵਾਰ ਹੈ | ਇਸ ਲਈ ਅਗਰ ਕੋਈ ਦੁਕਾਨਦਾਰ ਜੇਕਰ ਚਾਈਨਾ ਡੋਰ ਵੇਚਦਾ ਕਾਬੂ ਆਉਂਦਾ ਹੈ ਜਾਂ ਕੋਈ ਵੀ ਬੱਚਾ ਚਾਈਨਾ ਡੋਰ ਨਾਲ ਪਤੰਗ ਉਡਾਉਂਦਾ ਕਾਬੂ ਆ ਜਾਂਦਾ ਹੈ ਤਾਂ ਉਨ੍ਹਾਂ ਦੇ ਮਾਪਿਆਂ ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਬੱਚੇ ਪਤੰਗ ਡਾਉਣ ਲਈ ਸਿੰਥੈਟਿਕ, ਪਲਾਸਟਿਕ ਨਾਲ ਬਣੀ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ, ਜਿਸ ਨਾਲ ਗਲਾ ਤੇ ਕੰਨ ਕੱਟਣ ਦੀਆਂ ਘਟਨਾਵਾਂ ਹੋ ਜਾਂਦੀਆਂ ਹਨ ਤੇ ਕਈ ਵਾਰ ਇਸ ਡੋਰ ਦੀ ਸਪੀਡ ਵਿਚ ਆ ਕੇ ਦੋ ਪਹੀਆ ਵਾਹਨ ਚਾਲਕ ਅਕਸਰ ਜਾਨਲੇਵਾ ਹਾਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚਾਈਨਾ ਡੋਰ ਵਿਚ ਪੰਛੀ ਵੀ ਫਸ ਕੇ ਜ਼ਖਮੀ ਜਾਂ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਚਾਈਨਾ ਡੋਰ ਦਾ ਇਸਤੇਮਾਲ ਨਾ ਕਰਨ ਅਤੇ ਆਪਣੇ ਬੱਚਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ |
Ad Position 22
No active advertisement
ਪਿਛਲੀ ਖ਼ਬਰ ਫਾਲਕਨ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ 'ਚ ਵੀਰ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ
Ad Position 24