11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਾਹਿਬਜ਼ਾਦਿਆਂ ਦੀ ਯਾਦ 'ਚ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 27-12-2025
ਭੰਡਾਲ ਬੇਟ, 26 ਦਸੰਬਰ (ਜੋਗਿੰਦਰ ਸਿੰਘ ਜਾਤੀਕੇ)-ਸਾਹਿਬ-ਏ-ਕਮਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਵਲੋਂ ਸਿੱਖ ਕੌਮ ਪ੍ਰਤੀ ਕੀਤੀ ਗਈ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮੂਹ ਐਨ.ਆਰ.ਆਈ. ਵੀਰਾਂ, ਨਗਰ ਨਿਵਾਸੀ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਏ ਜਾ ਸਾਲਾਨਾ 2 ਰੋਜ਼ਾ ਸ਼ਹੀਦੀ ਸਮਾਗਮਾਂ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸਾਹਿਬ ਜਾਤੀਕੇ ਤੋਂ ਹੈੱਡ ਗ੍ਰੰਥੀ ਬਾਬਾ ਪ੍ਰਭਜੋਤ ਸਿੰਘ ਵਲੋਂ ਕੀਤੀ ਅਰਦਾਸ ਬੇਨਤੀ ਉਪਰੰਤ ਆਰੰਭ ਹੋਇਆ ਜੋ ਨੇੜਲੇ ਪਿੰਡਾਂ ਭੂਲੋਵਾਲ, ਫਤਿਹਪੁਰ ਦੀਆਂ ਪਰਿਕਰਮਾਂ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪੁੱਜਾ | ਇਸ ਮੌਕੇ ਥਾਂ-ਥਾਂ ਸੰਗਤਾਂ ਦੇ ਲਈ ਚਾਹ ਪਕੌੜੇ, ਦੁੱਧ, ਫਲਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ | ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ 27 ਦਸੰਬਰ ਦਿਨ ਸਨਿਚਰਵਾਰ ਨੂੰ ਸ਼ਹੀਦੀ ਸਮਾਗਮਾਂ ਦੇ ਸੰਬੰਧੀ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਮਹਾਨ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਰਾਗੀ, ਕਵੀਸ਼ਰ, ਢਾਡੀ ਜਥੇ ਪਹੁੰਚ ਕੇ ਹਾਜ਼ਰ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਗਦਰੀ ਬਾਬਾ ਹਰਨਾਮ ਸਿੰਘ ਸਕੂਲ ਵਿਖੇ ਜੈਵਿਕ ਖੇਤੀ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਅਧਿਆਪਕ ਵਿਦਿਆਰਥੀਆਂ ਨੂੰ ਚੰਗੇ ਮਾੜੇ ਦੀ ਪਰਖ ਕਰਨ ਦੇ ਕਾਬਲ ਬਣਾਉਣ-ਗੁਰਬਚਨ ਸਿੰਘ ਬੰਗੜ
Ad Position 24