11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗਦਰੀ ਬਾਬਾ ਹਰਨਾਮ ਸਿੰਘ ਸਕੂਲ ਵਿਖੇ ਜੈਵਿਕ ਖੇਤੀ ਸੰਬੰਧੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 27-12-2025
ਕਾਲਾ ਸੰਘਿਆਂ, 26 ਦਸੰਬਰ (ਬਲਜੀਤ ਸਿੰਘ ਸੰਘਾ)-ਗਦਰੀ ਬਾਬਾ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਸੰਘਿਆਂ ਵਿਖੇ ਜੈਵਿਕ ਖੇਤੀ ਦੀ ਮਹੱਤਤਾ ਤੇ ਚੁਣੌਤੀਆਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਡਾ. ਸੋਹਣ ਸਿੰਘ ਵਾਲੀਆ ਡਾਇਰੈਕਟਰ ਸਕੂਲ ਆਫ਼ ਆਰਗੈਨਿਕ ਫਾਰਮਿੰਗ ਤੇ ਡਾ. ਅਮਨਦੀਪ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸੈਮੀਨਾਰ ਵਿਚ ਬੋਲਦਿਆਂ ਡਾ. ਵਾਲੀਆ ਵਲੋਂ ਪਿਛਲੇ ਪੰਜਾਹ ਸਾਲਾਂ ਦੌਰਾਨ ਪੰਜਾਬ ਦੀ ਖੇਤੀਬਾੜੀ ਦੇ ਬਦਲੇ ਪੈਟਰਨ, ਹਰੀ ਕ੍ਰਾਂਤੀ ਦੇ ਆਰਥਿਕ, ਸਮਾਜਿਕ ਤੇ ਮਨੋਵਿਗਿਆਨਕ ਪ੍ਰਭਾਵਾਂ, ਮੌਜੂਦਾ ਸਮੇਂ ਦੌਰਾਨ ਜੈਵਿਕ ਖੇਤੀ ਦੀ ਲੋੜ, ਚੁਣੌਤੀਆਂ ਤੇ ਸਮਾਧਾਨ ਬਾਰੇ ਵਿਸਥਾਰ ਨਾਲ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ | ਇਸ ਦੇ ਨਾਲ ਹੀ ਉਨ੍ਹਾਂ ਨੇ ਘਰ ਵਿਚ ਹੀ ਸਾਰਾ ਸਾਲ ਹਰੀਆਂ ਸਬਜ਼ੀਆਂ ਤੇ ਫਲਾਂ ਦੀ ਪੈਦਾਵਾਰ ਦਾ ਆਰਗੈਨਿਕ ਮਾਡਲ ਵਿਦਿਆਰਥੀਆਂ ਨਾਲ ਸਾਂਝਾ ਕੀਤਾ | ਡਾ. ਅਮਨਦੀਪ ਸਿੰਘ ਸਿੱਧੂ ਵਲੋਂ ਬਾਰ੍ਹਵੀਂ ਜਮਾਤ ਤੋਂ ਬਾਅਦ ਵਿਦਿਆਰਥੀਆਂ ਲਈ ਯੂਨੀਵਰਸਿਟੀ 'ਚ ਉਪਲਬਧ ਕੋਰਸਾਂ, ਦਾਖਲਾ ਵਿਧੀਆਂ, ਪਾਤਰਤਾ ਤੇ ਇਸ ਵਿਸ਼ਾਲ ਖੇਤਰ ਵਿਚ ਆਪਣਾ ਕਰੀਅਰ ਬਣਾਉਣ ਸੰਬੰਧੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਤੇ ਯੂਨੀਵਰਸਿਟੀ 'ਚ ਦਾਖਲਾ ਲੈਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਹਰ ਤਰਾਂ ਦੀ ਸਹਾਇਤਾ ਕਰਨ ਦਾ ਵਿਸ਼ਵਾਸ ਵੀ ਦਵਾਇਆ | ਸੈਮੀਨਾਰ ਦੇ ਅੰਤ ਵਿਚ ਸਕੂਲ ਦੇ ਪਿ੍ੰਸੀਪਲ ਗੁਰਚਰਨ ਸਿੰਘ ਚਾਹਲ ਵਲੋਂ ਆਏ ਬੁਲਾਰਿਆਂ ਦਾ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਹੋਇਆਂ ਧੰਨਵਾਦ ਕੀਤਾ ਗਿਆ | ਸੈਮੀਨਾਰ 'ਚ ਸਾਇੰਸ ਫੈਕਲਟੀ ਵਲੋਂ ਰੋਜੀ, ਗੁਰਿੰਦਰਜੀਤ ਕੌਰ ਢਿੱਲੋਂ, ਊਸ਼ਾ, ਪਰਮਜੀਤ ਕੌਰ ਅਤੇ ਕੈਰੀਅਰ ਗਾਈਡੈਂਸ ਸੈੱਲ ਦੇ ਇੰਚਾਰਜ ਅਮਰੀਕ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰੋਏ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਸੇਵਕ ਸਭਾ ਤੇ ਸੇਵਾਦਾਰਾਂ ਦੀ ਸਾਂਝੀ ਮੀਟਿੰਗ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਨਗਰ ਕੀਰਤਨ ਸਜਾਇਆ
Ad Position 24