ਹੁਸੈਨਪੁਰ, 26 ਦਸੰਬਰ (ਤਰਲੋਚਨ ਸਿੰਘ ਸੋਢੀ)-ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲ ਕੋਚ ਫ਼ੈਕਟਰੀ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਅਤੇ ਗੁਰੂ ਘਰ ਦੇ ਸੇਵਾਦਾਰਾਂ ਦੀ ਸਾਂਝੀ ਮੀਟਿੰਗ ਹੋਈ | ਜਿਸ ਵਿਚ 1 ਫਰਵਰੀ 2026 ਨੂੰ ਗੁਰੂ ਰਵਿਦਾਸ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਦੇ ਪ੍ਰਧਾਨ ਹਰਬੰਸ ਸਿੰਘ, ਸੈਕਟਰੀ ਨਰੇਸ਼ ਕੁਮਾਰ, ਕੈਸ਼ੀਅਰ ਪ੍ਰਥੀ ਸਿੰਘ ਅਤੇ ਉਪ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ 17 ਜਨਵਰੀ ਤੋਂ 28 ਜਨਵਰੀ ਤੱਕ ਪ੍ਰਭਾਤ ਫੇਰੀਆਂ ਸਜਾਈਆਂ ਜਾਣਗੀਆਂ ਅਤੇ 25 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜਦਕਿ ਪ੍ਰਕਾਸ਼ ਪੁਰਬ ਸਬੰਧੀ 29 ਜਨਵਰੀ ਨੂੰ ਅਖੰਡ ਪਾਠ ਆਰੰਭ ਹੋਣਗੇ ਤੇ 31 ਜਨਵਰੀ ਨੂੰ ਭੋਗ ਪੈਣ ਉਪਰੰਤ ਸ਼ਾਮ ਦੇ ਦੀਵਾਨ ਸਜਾਏ ਜਾਣਗੇ ਜਿਸ ਵਿਚ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | 1 ਫਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਦੇ ਖੁੱਲੇ੍ਹ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿਚ ਕੌਮ ਦੇ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿੰਮਾ ਦਾ ਗੁਣਗਾਨ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਹਰਬੰਸ ਸਿੰਘ, ਸੈਕਟਰੀ ਨਰੇਸ਼ ਕੁਮਾਰ, ਕੈਸ਼ੀਅਰ ਪਿ੍ਥੀ ਸਿੰਘ, ਸੀਨੀਅਰ ਉਪ ਪ੍ਰਧਾਨ ਜਸਵਿੰਦਰ ਸਿੰਘ, ਰਾਮਪਾਲ, ਵਿੱਕੀ ਕੁਮਾਰ, ਅਮਰਜੀਤ ਸਿੰਘ ਰੁੜਕੀ, ਸੰਧੂਰਾ ਸਿੰਘ, ਰਮੇਸ਼ ਕੁਮਾਰ, ਸੁਖਵੰਤ ਸਿੰਘ, ਹਰਵਿੰਦਰ ਸਿੰਘ, ਤਰਲੋਚਨ ਸਿੰਘ, ਜਸਵੰਤ ਸਿੰਘ ਜੱਸੀ, ਰਜਿੰਦਰ ਪ੍ਰਸਾਦ, ਵੇਦ ਪ੍ਰਕਾਸ਼, ਹਰਦੀਪ ਸਿੰਘ, ਰਜਿੰਦਰ ਸਿੰਘ, ਸਤਪਾਲ ਗੁਰਦਾਸਪੁਰੀ, ਰੂਪ ਲਾਲ, ਮੰਗਤ ਰਾਮ, ਗੁਰਸੇਵਕ ਸਿੰਘ, ਗੁਰਮੁਖ ਸਿੰਘ, ਦਲਜੀਤ ਸਿੰਘ, ਅੰਮਿ੍ਤਪਾਲ ਸਿੰਘ, ਗੁਰਮੇਲ ਸਿੰਘ, ਜਸਬੀਰ ਸਿੰਘ, ਮਨਮੋਹਨ ਲਾਲ ਅਤੇ ਵੱਡੀ ਗਿਣਤੀ ਵਿਚ ਗੁਰੂ ਘਰ ਦੇ ਸੇਵਾਦਾਰ ਹਾਜ਼ਰ ਸਨ |