11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਤੇ ਕਵੀਸ਼ਰੀ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 27-12-2025
• ਜੇਤੂ ਟੀਮਾਂ ਨੂੰ ਯਾਦਗਾਰੀ ਚਿੰਨ੍ਹ ਤੇ ਨਕਦ ਇਨਾਮ ਦੇ ਕੇ ਕੀਤਾ ਗਿਆ ਸਨਮਾਨਿਤ
ਕਪੂਰਥਲਾ, 26 ਦਸੰਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਤੇ ਬੇਅੰਤ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਭਾਈ ਗੁਰਦਾਸ ਜੀ ਗੁਰਮਤਿ ਵਿਦਿਆਲਿਆ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਮੁਖੀ ਜਗਜੀਤ ਸਿੰਘ ਧਾਲੀਵਾਲ ਤੇ ਸੁਖਜੀਤ ਸਿੰਘ ਧਾਲੀਵਾਲ ਦੇ ਉਪਰਾਲਿਆਂ ਨਾਲ ਸਥਾਨਕ ਇਕ ਪੈਲੇਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਕਵਿਤਾ, ਕਵੀਸ਼ਰੀ, ਸ਼ਬਦ ਗਾਇਨ, ਗਤਕਾ, ਗੁਰਬਾਣੀ ਕੰਠ ਤੇ ਨਾਟਕਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਦੇ ਨਤੀਜਿਆਂ ਵਿਚ ਕੀਰਤਨ ਮੁਕਾਬਲਿਆਂ ਵਿਚ ਜੂਨੀਅਰ ਵਰਗ ਵਿਚੋਂ ਪਹਿਲਾ ਸਥਾਨ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ, ਦੂਸਰਾ ਸਥਾਨ ਬਿ੍ਟਿਸ਼ ਸਿੱਖ ਸਕੂਲ ਖੋਜੇਵਾਲ ਤੇ ਤੀਸਰਾ ਸਥਾਨ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਟੀਮ ਨੇ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸੀਨੀਅਰ ਵਰਗ ਵਿਚ ਅਕਾਲੀ ਅਕੈਡਮੀ ਸੁਲਤਾਨਪੁਰ ਲੋਧੀ ਨੇ ਪਹਿਲਾ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਨੇ ਦੂਸਰਾ ਸਥਾਨ ਹਾਸਲ ਕੀਤਾ | ਕਵੀਸ਼ਰੀ ਮੁਕਾਬਲੇ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਪਹਿਲੇ, ਬਿ੍ਟਿਸ਼ ਸਿੱਖ ਸਕੂਲ ਖੋਜੇਵਾਲ ਦੂਸਰੇ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੀਸਰੇ ਸਥਾਨ 'ਤੇ ਰਿਹਾ | ਗਤਕਾ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਨੇ ਪਹਿਲਾ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੇ ਬਿ੍ਟਿਸ਼ ਸਿੱਖ ਸਕੂਲ ਖੋਜੇਵਾਲ ਨੇ ਦੂਸਰਾ ਸਥਾਨ ਹਾਸਲ ਕੀਤਾ | ਗੁਰਬਾਣੀ ਕੰਠ ਮੁਕਾਬਲਿਆਂ, ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲਿਆਂ ਵਿਚ ਵੀ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਧਾਰਮਿਕ ਨਾਟਕ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਪਹਿਲੇ, ਬਿ੍ਟਿਸ਼ ਸਿੱਖ ਸਕੂਲ ਦੂਸਰੇ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੇ ਤੀਸਰਾ ਸਥਾਨ ਲਿਆ | ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਟੀਮਾਂ ਨੂੰ ਸੰਤ ਬਾਬਾ ਲੀਡਰ ਸਿੰਘ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਾਲੇ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ ਤੇ ਮਹਾਤਮਾ ਮੁਨੀ ਖੈੜਾ ਬੇਟ ਵਾਲਿਆਂ ਨੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਤੇ ਜੇਤੂ ਟੀਮਾਂ ਨੂੰ ਨਕਦ ਇਨਾਮ ਵੀ ਦਿੱਤੇ ਗਏ | ਇਸ ਮੌਕੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਦਸਤਾਰ ਅਤੇ ਗੁਟਕਾ ਸਾਹਿਬ ਵੀ ਭੇਟ ਕੀਤੇ ਗਏ | ਸਮਾਗਮ ਦੌਰਾਨ ਮੁੱਖ ਪ੍ਰਬੰਧਕ ਜਗਜੀਤ ਸਿੰਘ ਧਾਲੀਵਾਲ ਤੇ ਸੁਖਜੀਤ ਸਿੰਘ ਧਾਲੀਵਾਲ ਨੇ ਆਏ ਸਮੂਹ ਸਕੂਲ ਪ੍ਰਬੰਧਕਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ | ਇਸ ਮੌਕੇ ਜਥੇਦਾਰ ਜਸਵਿੰਦਰ ਸਿੰਘ ਬਤਰਾ, ਰਸ਼ਪਾਲ ਸਿੰਘ ਸਿਟੀ ਕੇਬਲ, ਸਵਰਨ ਸਿੰਘ ਗਾਬੜੀਆ, ਭਾਈ ਹਰਪ੍ਰੀਤ ਸਿੰਘ, ਭਾਈ ਪਲਵਿੰਦਰ ਸਿੰਘ ਸਾਰੰਗ, ਭਾਈ ਮੇਹਰਬਾਨ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਹਰਦੇਵ ਸਿੰਘ, ਸਵਰਨ ਸਿੰਘ ਖ਼ਾਲਸਾ, ਪਿ੍ਤਪਾਲ ਸਿੰਘ ਪਾਲਾ, ਗੁਰਪ੍ਰੀਤ ਸਿੰਘ ਬੱਬਲੂ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਹਰਦਿਆਲ ਸਿੰਘ, ਭਾਈ ਸਤਨਾਮ ਸਿੰਘ, ਬਾਬਾ ਫ਼ਤਿਹ ਸਿੰਘ, ਬਾਬਾ ਜਸਪ੍ਰੀਤ ਸਿੰਘ ਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗ੍ਰੇਟਰ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਸੇਵਕ ਸਭਾ ਤੇ ਸੇਵਾਦਾਰਾਂ ਦੀ ਸਾਂਝੀ ਮੀਟਿੰਗ
Ad Position 24