11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਰੋਟਰੀ ਕਲੱਬ ਬੇਗੋਵਾਲ ਗ੍ਰੇਟਰ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

Ad Position 21
No active advertisement
ਅਜੀਤ ਡੈਸਕ 27-12-2025
ਬੇਗੋਵਾਲ, 26 ਦਸੰਬਰ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਗਰੇਟਰ ਵਲੋਂ ਆਪਣੇ ਸਮਾਜ ਸੇਵੀ ਕੰਮਾਂ 'ਚ ਵਾਧਾ ਕਰਦਿਆਂ ਤੇ ਸਰਦੀ ਦੇ ਮੌਸਮ 'ਚ ਪੈ ਰਹੀ ਧੁੰਦ ਵਿਚ ਵਾਹਨਾਂ ਨੂੰ ਦੁਰਘਟਨਾਵਾਂ ਤੋਂ ਬਚਾਉਣ ਦੇ ਉਦੇਸ਼ ਨਾਲ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਗਏ | ਕਲੱਬ ਦੇ ਪ੍ਰਧਾਨ ਤੇ ਸਕੱਤਰ ਰੂਪ ਸਿੰਘ ਖਾਸਰੀਆ ਨੇ ਕਿਹਾ ਕਿ ਅਕਸਰ ਸਰਦੀਆਂ ਦੇ ਮੌਸਮ ਵਿਚ ਪੈਂਦੀ ਭਾਰੀ ਧੁੰਦ ਨਾਲ ਅਨੇਕਾਂ ਹਾਦਸੇ ਵਾਪਰ ਜਾਂਦੇ ਹਨ ਜੇਕਰ ਵਾਹਨਾਂ ਦੇ ਮਗਰ ਇਹ ਰਿਫ਼ਲੈਕਟਰ ਲੱਗੇ ਹੋਣ ਤਾਂ ਹਾਦਸਿਆਂ ਤੋਂ ਬਚਾਅ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਹਰ ਸਾਲ ਕਲੱਬ ਵਲੋਂ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਜਾਂਦੇ ਹਨ | ਇਸ ਮੌਕੇ ਸੀਨੀਅਰ ਰੋਟੇਰੀਅਨ ਵਿੱਦਿਆ ਸਾਗਰ, ਮਾਸਟਰ ਬਲਵਿੰਦਰ ਸਿੰਘ ਬਰਿਆਰ, ਰਣਜੀਤ ਸਿੰਘ ਪਾਸਟ ਪੈ੍ਰਜ਼ੀਡੈਂਟ, ਬਲਜਿੰਦਰ ਕੁਮਾਰ ਗਾਂਧੀ, ਜੁਆਇੰਟ ਸੈਕਟਰੀ ਧਰਮਪਾਲ ਸਰਾਫ਼, ਭੁਪਿੰਦਰ ਸਿੰਘ ਰਾਜੂ ਪਾਸਟ ਪੈ੍ਰਜ਼ੀਡੈਂਟ ਤੇ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵੇਈਾ ਚੌਕ 'ਤੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਤੇ ਕਵੀਸ਼ਰੀ ਮੁਕਾਬਲੇ ਕਰਵਾਏ
Ad Position 24