11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਫ਼ਾਈ ਕਮਿਸ਼ਨ ਦੇ ਚੇਅਰਮੈਨ ਨੇ ਢਿਲਵਾਂ ਵਿਖੇ ਕਰਮਚਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ

Ad Position 21
No active advertisement
ਅਜੀਤ ਡੈਸਕ 27-12-2025
ਢਿਲਵਾਂ, 26 ਦਸੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵਲੋਂ ਅੱਜ ਢਿਲਵਾਂ ਨਗਰ ਪੰਚਾਇਤ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਦੇ ਕੌਂਸਲਰਾਂ ਤੇ ਬਾਜ਼ਾਰ ਦੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਗਰੇਵਾਲ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਮਕਸਦ ਵੱਖ-ਵੱਖ ਸਥਾਨਕ ਸਰਕਾਰਾਂ ਵਿਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣਾ ਹੈ, ਜਿਸ ਲਈ ਕਮਿਸ਼ਨ ਵੱਲੋਂ ਲਗਾਤਾਰ ਪੰਜਾਬ ਭਰ ਵਿਚ ਦੌਰੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਵਰਦੀ, ਸਮੇਂ ਸਿਰ ਤਨਖ਼ਾਹ, ਸਿਹਤ ਸਹੂਲਤਾਂ ਤੇ ਕੰਮ ਲਈ ਉਪਕਰਨ ਮੁਹੱਈਆ ਕਰਵਾਉਣ ਸਮੇਤ ਜਿਨ੍ਹਾਂ ਕਰਮਚਾਰੀਆਂ ਨੂੰ ਆਪਣੇ ਬੈਂਕ ਖਾਤੇ ਸਬੰਧੀ ਕੇ.ਵਾਈ.ਸੀ ਆਦਿ ਦੀ ਸਮੱਸਿਆ ਹੈ, ਨੂੰ ਵੀ ਹੱਲ ਕਰਵਾਇਆ ਜਾਵੇਗਾ | ਠੇਕੇਦਾਰਾਂ ਵਲੋਂ ਨਿਯਮਾਂ ਦੀ ਪਾਲਣਾ ਨਾ ਕਰਨ ਬਾਬਤ ਸਖ਼ਤ ਕਰਨ ਦੇ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਬੇਨਿਯਮੀ ਨੂੰ ਉਹ ਨਿੱਜੀ ਪੱਧਰ 'ਤੇ ਜਾਂਚ ਕਰਨਗੇ ਤੇ ਸਬੰਧਿਤ ਠੇਕੇਦਾਰ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਵਾਉਣੀ ਯਕੀਨੀ ਬਣਾਉਣਗੇ | ਇਸ ਮੌਕੇ ਨਗਰ ਪੰਚਾਇਤ ਢਿਲਵਾਂ ਦੇ ਅਧਿਕਾਰੀ, ਰਜਨੀ ਸ਼ਰਮਾ ਪ੍ਰਧਾਨ ਨਗਰ ਪੰਚਾਇਤ, ਦਲਬੀਰ ਸਿੰਘ ਕੌਂਸਲਰ , ਸੰਜੀਵ ਸ਼ਰਮਾ ਸਾਬਕਾ ਕੌਂਸਲਰ ਨੂੰ ਤੇ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਸਿਟੀ ਕਲੱਬ ਦੇ ਨਵੇਂ ਚੁਣੇ ਅਹੁਦੇਦਾਰਾਂ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਸਕੀਮ ਨਾਲ ਬੇਰੁਜ਼ਗਾਰੀ ਵਧੇਗੀ-ਮਨਦੀਪ ਮਿੰਟੂ
Ad Position 24