19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਖਜ਼ੂਰਲਾ ਵਿਖੇ ਏ.ਟੀ.ਐਮ. ਨੂੰ ਤੋੜ ਕੇ ਲੁਟੇਰਿਆਂ ਨੇ ਨਕਦੀ ਉਡਾਈ

Ad Position 21
No active advertisement
ਅਜੀਤ ਡੈਸਕ 28-12-2025
ਫਗਵਾੜਾ, 27 ਦਸੰਬਰ (ਹਰਜੋਤ ਸਿੰਘ ਚਾਨਾ)-ਪਿੰਡ ਖਜੂਰਲਾ ਵਿਖੇ ਸਟੇਟ ਬੈਂਕ ਆਫ ਇੰਡੀਆ ਦੇ ਏ.ਟੀ.ਐਮ. ਨੂੰ ਅੱਜ ਤੜਕਸਾਰ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਨੇ ਤੋੜ ਕੇ ਅੰਦਰੋਂ ਨਕਦੀ ਚੋਰੀ ਕਰਕੇ ਲੈ ਜਾਣ ਦੀ ਸੂਚਨਾ ਮਿਲੀ ਹੈ | ਘਟਨਾ ਦੀ ਸੂਚਨਾ ਪੁਲਿਸ ਨੂੰ ਕੰਟਰੋਲ ਰੂਮ 'ਤੇ ਦਿੱਤੀ ਗਈ ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਤੇ ਘਟਨਾ ਸਥਾਨ ਦੀ ਜਾਂਚ ਕੀਤੀ | ਐਸ.ਪੀ. ਮਾਧਵੀ ਸ਼ਰਮਾ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਤੇ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਬੈਂਕ ਅਧਿਕਾਰੀਆਂ ਨੂੰ ਲਿਖਤੀ ਰੂਪ 'ਚ ਕਈ ਵਾਰ ਚਿਤਾਵਨੀਆਂ ਦੇਣ ਦੇ ਬਾਵਜੂਦ ਏ.ਟੀ.ਐਮ. 'ਤੇ ਕੋਈ ਸੁਰੱਖਿਆ ਗਾਰਡ ਤਾਇਨਾਤ ਨਹੀਂ ਸੀ ਤੇ ਲਾਜ਼ਮੀ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ | ਉਨ੍ਹਾਂ ਖੁਲਾਸਾ ਕੀਤਾ ਕਿ ਮਾਰਚ 2022 'ਚ ਵੀ ਇਸੇ ਏ.ਟੀ.ਐਮ. ਤੋਂ 23 ਲੱਖ ਦੀ ਲੁੱਟ ਹੋ ਚੁੱਕੀ ਸੀ, ਪਰ ਇਸ ਤੋਂ ਬਾਅਦ ਵੀ ਕੋਈ ਪ੍ਰਬੰਧ ਨਹੀਂ ਕੀਤੇ ਗਏ | ਉਨ੍ਹਾਂ ਦੱਸਿਆ ਕਿ ਏ.ਟੀ.ਐਮ. ਦਾ ਲਾਕ ਚੋਰਾਂ ਵਲੋਂ ਤੋੜਿਆ ਗਿਆ ਹੈ ਤੇ ਨਕਦੀ ਲੁੱਟ ਲਈ ਗਈ ਹੈ | ਪੁਲਿਸ ਨੇ ਦੋਸ਼ੀਆਂ ਦੀ ਪਛਾਣ ਤੇ ਗਿ੍ਫ਼ਤਾਰੀ ਲਈ ਨੇੜਲੇ ਇਲਾਕਿਆਂ ਦੀ ਸੀ.ਸੀ.ਟੀ.ਵੀ. ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ | ਐਸ.ਪੀ. ਨੇ ਕਿਹਾ ਕਿ ਲਾਪਰਵਾਹੀ ਤੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਲਈ ਬੈਂਕ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਛੁੱਟੀ ਦਾ ਦਿਨ ਹੋਣ ਕਾਰਨ ਬੈਂਕ ਅਧਿਕਾਰੀ ਲੁੱਟੀ ਗਈ ਨਕਦੀ ਦੀ ਸਹੀ ਰਕਮ ਬਾਰੇ ਜਾਣਕਾਰੀ ਨਹੀਂ ਦੇ ਸਕੇ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੌਰਵ ਹਾਂਡਾ ਬਣੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਅਗਲੀ ਖ਼ਬਰ ਸਾਬਕਾ ਸਰਪੰਚ ਦੀ ਦੁਕਾਨ 'ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਕਾਬੂ
Ad Position 24