ਫਗਵਾੜਾ, 27 ਦਸੰਬਰ (ਚਾਨਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਵੀਰ ਬਾਲ ਦਿਵਸ ਮੌਕੇ 'ਤੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਚਾਰ ਸਾਹਿਬਜ਼ਾਦਿਆਂ ਦੇ ਅਦਭੁੱਤ ਲਾਸਾਨੀ ਬਲੀਦਾਨ, ਵੀਰਤਾ ਤੇ ਨੈਤਿਕ ਮੁੱਲਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਕਿੰਡਰਗਾਰਡਨ ਦੇ ਵਿਦਿਆਰਥੀਆਂ ਨੇ ਪਹਿਲੀ ਵਾਰ ਇਸ ਇਤਿਹਾਸਿਕ ਮੌਕੇ 'ਤੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾ ਪਾਠ ਤੇ ਧਾਰਮਿਕ ਗੀਤਾ ਨਾਲ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਨੂੰ ਚਮਕੌਰ ਦਾ ਯੁੱਧ, ਠੰਡਾ ਬੁਰਜ ਤੇ ਚਾਰ ਸਾਹਿਬਜ਼ਾਦਿਆਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ਸਕੂਲ ਪਿ੍ੰ. ਜ਼ੋਰਾਵਰ ਸਿੰਘ ਨੇ ਵੀਰ ਬਾਲ ਦਿਵਸ ਦੇ ਮਾਧਿਅਮ ਨਾਲ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੇ ਸਾਹਸ, ਤਿਆਰ ਤੇ ਨੈਤਿਕ ਮੁੱਲਾਂ ਨੂੰ ਧਾਰਨ ਕਰਨ ਲਈ ਪ੍ਰੇਰਿਤ ਕੀਤਾ |