ਸੁਲਤਾਨਪੁਰ ਲੋਧੀ, 27 ਦਸੰਬਰ (ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਜਿਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ 31 ਦਸੰਬਰ ਨੂੰ ਗੁਰੂ ਦੁਆਰਾ ਗੁਰੂ ਕਾ ਬਾਗ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਮੇਂ ਤੇ 29 ਤਰੀਕ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਕਰਵਾਏ ਜਾਣਗੇ ਅਤੇ 31 ਤਰੀਕ ਨੂੰ ਸਵੇਰੇ 9.30 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਪਰੰਤ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆਂ | ਇਸ ਮੌਕੇ ਰਘਬੀਰ ਸਿੰਘ, ਖ਼ਜ਼ਾਨਚੀ ਡਾਕਟਰ ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਰਗੁਨ ਸਿੰਘ , ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਗੁਰਮਿੰਦਰ ਸਿੰਘ, ਸਰਵਣ ਸਿੰਘ ਹਲਵਾਈ, ਹਰਭਜਨ ਸਿੰਘ, ਗੁਰਦਿਆਲ ਸਿੰਘ ,ਗਿਆਨੀ ਅਵਤਾਰ ਸਿੰਘ, ਗਿਆਨੀ ਦੀਪਕ ਸਿੰਘ ਆਦਿ ਹਾਜ਼ਰ ਸਨ |