20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮੁਫ਼ਤ ਰਾਸ਼ਨ ਵੰਡ ਸਮਾਗਮ <br/>

Ad Position 21
No active advertisement
ਅਜੀਤ ਡੈਸਕ 28-12-2025
ਫਗਵਾੜਾ, 27 ਦਸੰਬਰ (ਵਾਲੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ ਫਗਵਾੜਾ ਵਲੋਂ 174ਵਾਂ ਮਹੀਨੇਵਾਰ ਮੁਫ਼ਤ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਲੋੜਵੰਦ ਪਰਿਵਾਰਾਂ ਨੂੰ ਮਹੀਨੇ ਦਾ ਸੁੱਕਾ ਰਾਸ਼ਨ ਅਤੇ ਵਸਤਰ ਵੰਡੇ ਗਏ | ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੂਹ ਪਰਿਵਾਰ ਵਲੋਂ ਦਿੱਤੀ ਅਭੁੱਲ ਅਤੇ ਲਾਸਾਨੀ ਸ਼ਹਾਦਤ ਇਸ ਸੰਸਾਰ ਵਾਸਤੇ ਇਕ ਪ੍ਰੇਰਨਾ ਦਾ ਸਰੋਤ ਹੈ | ਉਨ੍ਹਾਂ ਨੇ ਇਹ ਸ਼ਹਾਦਤ ਦੇਸ਼ ਦੇ ਧਰਮ ਅਤੇ ਮਾਨਵਤਾ ਦੇ ਹੱਕਾਂ ਨੂੰ ਬਚਾਉਣ ਲਈ ਦਿੱਤੀ | ਉਨ੍ਹਾਂ ਦੀ ਸ਼ਹਾਦਤ ਤੋਂ ਸਾਨੂੰ ਇਹ ਪ੍ਰੇਰਨਾ ਮਿਲਦੀ ਹੈ ਕਿ ਧਰਮ ਤੋਂ ਉੱਪਰ ਉੱਠ ਕੇ ਸਭ ਦੀ ਮਦਦ ਕਰਨੀ ਚਾਹੀਦੀ ਹੈ | ਸਮਾਗਮ ਵਿਚ ਸਾਬਕਾ ਮੇਅਰ ਮਲਕੀਅਤ ਸਿੰਘ ਰਘਬੋਤਰਾ ਨੇ ਵੀ ਹਾਜ਼ਰੀ ਭਰੀ ਅਤੇ ਮਹਾਨ ਸ਼ਹਾਦਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸਮਾਗਮ ਵਿਚ ਅਤੁੱਟ ਲੰਗਰ ਵਰਤਾਇਆ ਗਿਆ | ਸੁਸਾਇਟੀ ਦੇ ਜਨਰਲ ਸਕੱਤਰ ਬਾਬਾ ਕਰਨਜੀਤ ਸਿੰਘ ਬੇਦੀ ਐਡਵੋਕੇਟ ਨੇ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਮਾਤਾ ਬਲਜਿੰਦਰ ਕੌਰ ਬੇਦੀ, ਸ਼ਰਨਜੀਤ ਕੌਰ ਚਿਮਨੀ, ਬਾਬਾ ਸਤਿੰਦਰਪਾਲ ਸਿੰਘ ਬੇਦੀ, ਹਰਪ੍ਰੀਤ ਸਿੰਘ ਭੋਗਲ, ਗੁਰਦੀਪ ਸਿੰਘ, ਮੋਹਨ ਲਾਲ, ਕੀਰਤਪਾਲ ਸਿੰਘ ਬੇਦੀ, ਗੁਰਜੋਤ ਸਿੰਘ, ਅਕਾਸ਼ਦੀਪ ਸਿੰਘ, ਅਦੇਸ਼ਵਰ ਸਿੰਘ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਬਰਫਬਾਰੀ ਕਾਰਨ ਹੋ ਰਹੀ ਭਾਰੀ ਤਿਲਕਣਬਾਜ਼ੀ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਮੀਟਿੰਗ
Ad Position 24