ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਕਰਵਾਇਆ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ
ਅਜੀਤ ਡੈਸਕ
28-12-2025
ਕਪੂਰਥਲਾ, 27 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਜਿਸ ਦਾ ਆਗਾਜ਼ ਵਿਦਿਆਰਥੀਆਂ ਵਲੋਂ ਕੀਤੇ ਗਏ ਸ਼ਬਦ ਗਾਇਨ ਨਾਲ ਹੋਇਆ | ਸਕੂਲ ਦੀ 7ਵੀਂ ਜਮਾਤ ਦੀ ਵਿਦਿਆਰਥਣ ਸਮਰੀਤ ਕੌਰ ਨੇ ਕਵਿਤਾ ਰਾਹੀਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਤੇ ਮਹਿਕਪ੍ਰੀਤ ਕੌਰ ਨੇ ਆਪਣੇ ਭਾਸ਼ਨ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ | ਸਕੂਲ ਦੇ ਸੀਨੀਅਰ ਵਿੰਗ ਦੇ ਲੜਕਿਆਂ ਦਾ ਜਮਾਤਵਾਰ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ 6ਵੀਂ ਜਮਾਤ 'ਚੋਂ ਅਰਮਾਨ ਸਿੰਘ ਜੰਡੂ ਪਹਿਲੇ, ਦਮਨਪ੍ਰੀਤ ਸਿੰਘ ਦੂਜੇ ਸਥਾਨ 'ਤੇ ਰਿਹਾ | ਇਸੇ ਤਰ੍ਹਾਂ 7ਵੀਂ ਜਮਾਤ ਵਿਚੋਂ ਅਭੀਰੂਪ ਸਿੰਘ ਪਹਿਲੇ, ਹਰਸਹਿਜਪ੍ਰੀਤ ਸਿੰਘ ਦੂਜੇ, 8ਵੀਂ ਜਮਾਤ ਵਿਚੋਂ ਅਭੇਜੀਤ ਸਿੰਘ ਪਹਿਲੇ ਤੇ ਗੁਰਸ਼ਾਂਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਦੌਰਾਨ ਹੀ ਸਕੂਲ ਦੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੇ ਜੀਵਨ ਸਬੰਧੀ ਧਾਰਮਿਕ ਫ਼ਿਲਮ ਚਾਰ ਸਾਹਿਬਜ਼ਾਦੇ ਵੀ ਦਿਖਾਈ ਗਈ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਪਿ੍ੰਸੀਪਲ ਡਿੰਪਲ ਸ਼ਰਮਾ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਤੇ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |