22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਜਾਤੀਕੇ ਵਿਖੇ ਜੋੜ ਮੇਲ <br/>

Ad Position 21
No active advertisement
ਅਜੀਤ ਡੈਸਕ 28-12-2025
ਭੰਡਾਲ ਬੇਟ, 27 ਦਸੰਬਰ (ਜੋਗਿੰਦਰ ਸਿੰਘ ਜਾਤੀਕੇ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਵਲੋਂ ਸਿੱਖ ਕੌਮ ਪ੍ਰਤੀ ਕੀਤੀ ਗਈ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮੂਹ ਐਨ.ਆਰ.ਆਈ. ਵੀਰਾਂ, ਨਗਰ ਪੰਚਾਇਤ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਜਾਤੀਕੇ ਦੇ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲ ਕਰਵਾਇਆ ਗਿਆ | ਇਸ ਮੌਕੇ ਰੱਖੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਖੰਡ ਪਾਠ ਸਾਹਿਬ ਦੇ ਨਿਰਵਿਘਨ ਭੋਗ ਪਾਏ ਗਏ ਭੋਗ ਤੋਂ ਉਪਰੰਤ ਮਹਾਨ ਦੀਵਾਨ ਸਜਾਏ ਗਏ ਜਿਸ ਵਿਚ ਨਗਰ ਦੇ ਬੱਚਿਆਂ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਪ੍ਰਸਿੱਧ ਢਾਡੀ ਭਾਈ ਅੰਮਿ੍ਤ ਸਿੰਘ ਨੱਥੂਚਾਹਲ ਵਾਲਿਆਂ ਦੇ ਜਥੇ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰ ਇਤਿਹਾਸ ਹਾਜ਼ਰ ਸੰਗਤਾਂ ਨੂੰ ਸੁਣਾਇਆ | ਇਸ ਮੌਕੇ ਹੈੱਡ ਗ੍ਰੰਥੀ ਬਾਬਾ ਪ੍ਰਭਜੋਤ ਸਿੰਘ ਨੇ ਵੀ ਸੰਗਤਾਂ ਨੂੰ ਅੱਜ ਦੇ ਮਹਾਨ ਦਿਨ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |


Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਪ੍ਰਣਾਮ
Ad Position 24