22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਐਨ.ਐਸ.ਐਸ. ਵਰਗੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਜ਼ਰੂਰੀ--ਡਾ. ਔਜਲਾ •ਮਿੱਠੜਾ ਕਾਲਜ 'ਚ ਐਨ.ਐਸ.ਐਸ. ਕੈਂਪ ਦੀ ਹੋਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 28-12-2025
ਕਪੂਰਥਲਾ, 27 ਦਸੰਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐਨ.ਐਸ.ਐਸ. ਵਿਭਾਗ ਵਲੋਂ ਕਾਲਜ ਵਿਚ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਕੈਂਪ ਦੇ ਪਹਿਲੇ ਦਿਨ ਉੱਘੇ ਲੇਖਕ ਤੇ ਚਿੰਤਕ ਡਾ. ਸਰਦੂਲ ਸਿੰਘ ਔਜਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਬੋਲਦਿਆਂ ਡਾ. ਔਜਲਾ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਤੇ ਮਨੁੱਖਤਾ ਦੀ ਭਲਾਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਐਨ.ਐਸ.ਐਸ. ਵਰਗੇ ਪੋ੍ਰਗਰਾਮ ਵਿਦਿਆਰਥੀਆਂ ਵਿਚ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਵਿਕਸਿਤ ਕਰਦੇ ਹਨ | ਇਸ ਮੌਕੇ ਐਨ.ਐਸ.ਐਸ. ਵਲੰਟੀਅਰ ਵਲੋਂ ਦੇਸ਼ ਭਗਤੀ ਤੇ ਸਮਾਜਿਕ ਚੇਤਨਾ ਪੈਦਾ ਕਰਨ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਤੇ ਹਾਲ ਹੀ ਵਿਚ ਐਨ.ਆਈ.ਸੀ. ਕੈਂਪ ਵਿਚ ਭਾਗ ਲੈ ਕੇ ਆਏ ਵਿਦਿਆਰਥੀਆਂ ਨੇ ਆਪਣੇ ਤਜਰਬੇ ਸਾਂਝੇ ਕੀਤੇ ਤੇ ਕੈਂਪ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਐਨ.ਐਸ.ਐਸ. ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਐਨ.ਐਸ.ਐਸ. ਕੈਂਪਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਸਮਾਜਿਕ ਹਕੀਕਤਾਂ ਨਾਲ ਜੋੜਣਾ ਹੈ ਤਾਂ ਜੋ ਉਹ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝ ਸਕਣ | ਉਨ੍ਹਾਂ ਕਿਹਾ ਕਿ ਇਹ ਕੈਂਪ 25 ਦਸੰਬਰ ਤੱਕ ਚੱਲੇਗਾ | ਇਸ ਮੌਕੇ ਬੋਲਦਿਆਂ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕੈਂਪ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਨੂੰ ਕਿਹਾ ਕਿ ਐਨ.ਐਸ.ਐਸ. ਵਰਗੀਆਂ ਗਤੀਵਿਧੀਆਂ ਨੌਜਵਾਨਾ ਦੇ ਚਰਿੱਤਰ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਪੁਰਾਣੀਆਂ ਵਸਤੂਆਂ ਤੋਂ ਈਕੋ ਫਰੈਂਡਲੀ ਉਤਪਾਦ ਤਿਆਰ ਕੀਤੇ ਅਗਲੀ ਖ਼ਬਰ ਪੈਨਸ਼ਨ ਐਸੋਸੀਏਸ਼ਨ ਨੇ ਬੱਚਿਆਂ ਨੂੰ ਵਰਦੀਆਂ ਤੇ ਬੂਟ ਵੰਡੇ
Ad Position 24