27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਮੋਟਰਸਾਈਕਲ ਸਵਾਰ ਲੁਟੇਰੇ ਨੌਜਵਾਨਾਂ ਤੋਂ ਨਕਦੀ ਖੋਹ ਕੇ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 29-12-2025
ਫਗਵਾੜਾ, 28 ਦਸੰਬਰ (ਹਰਜੋਤ ਸਿੰਘ ਚਾਨਾ)-ਸ਼ਹਿਰ 'ਚ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ | ਅੱਜ ਮੋਟਰਸਾਈਕਲ 'ਤੇ ਸਵਾਰ ਤਿੰਨ ਲੁਟੇਰੇ ਕੰਮ ਤੋਂ ਘਰ ਵਾਪਸ ਆ ਰਹੇ ਦੋ ਨੌਜਵਾਨਾਂ 'ਤੇ ਹਮਲਾ ਕਰਕੇ ਉਨ੍ਹਾਂ ਪਾਸੋਂ ਨਕਦੀ ਖੋਹ ਲਈ ਤੇ ਫ਼ਰਾਰ ਹੋ ਗਏ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਕੇਸ਼ ਕੁਮਾਰ ਤੇ ਲੱਡੂ ਨੇ ਕਿਹਾ ਕਿ ਉਹ ਖੁਰਮਪੁਰ ਪਿੰਡ 'ਚ ਇੱਕ ਟਾਈਲ ਫ਼ੈਕਟਰੀ 'ਚ ਕੰਮ ਕਰਦੇ ਹਨ | ਉਨ੍ਹਾਂ ਦੱਸਿਆ ਕਿ ਉਹ ਐਤਵਾਰ ਸ਼ਾਮ ਨੂੰ ਚੰਡੀਗੜ੍ਹ ਬਾਈਪਾਸ 'ਤੇ ਕੰਮ ਤੋਂ ਆਪਣੇ ਕੁਆਰਟਰਾਂ ਵੱਲ ਵਾਪਸ ਆ ਰਹੇ ਸਨ | ਉਹ ਇੱਕ ਪੈਟਰੋਲ ਪੰਪ ਦੇ ਨੇੜੇ ਪਹੁੰਚੇ, ਜਦੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ | ਉਨ੍ਹਾਂ ਨੇ ਰਾਕੇਸ਼ ਕੁਮਾਰ ਤੋਂ ਪੰਜ ਹਜ਼ਾਰ ਤੇ ਲੱਡੂ ਤੋਂ ਦੋ ਹਜ਼ਾਰ ਰੁਪਏ ਖੋਹ ਲਏ ਤੇ ਮੌਕੇ ਤੋਂ ਭੱਜ ਗਏ | ਦੋਵਾਂ ਵਿਅਕਤੀਆਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਪੁਲਿਸ ਨੂੰ ਘਟਨਾ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ ਤੇ ਪੁਲਿਸ ਵਲੋਂ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਕਟੜਾ ਬਾਜ਼ਾਰ ਦੁਕਾਨਦਾਰ ਐਸੋਸੀਏਸ਼ਨ ਵਲੋਂ ਸ਼ਹੀਦੀ ਜੋੜ ਮੇਲ ਸੰਬੰਧੀ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਮਿੰਟੂ ਜੱਟਪੁਰਾ ਵਲੋਂ ਧਾਰਮਿਕ ਸਮਾਗਮ
Ad Position 24