27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਕੁਲਵਿੰਦਰ ਸਿੰਘ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਡਡਵਿੰਡੀ ਇਕਾਈ ਦੇ ਪ੍ਰਧਾਨ ਚੁਣੇ <br/>

Ad Position 21
No active advertisement
ਅਜੀਤ ਡੈਸਕ 29-12-2025
ਡਡਵਿੰਡੀ, 28 ਦਸੰਬਰ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡਡਵਿੰਡੀ ਵਿਖੇ ਜਥੇਬੰਦੀ ਦੀ ਮੀਟਿੰਗ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਅਤੇ ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ ਸ਼ਾਹਜਹਾਨਪੁਰ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਪਿੰਡ ਡਡਵਿੰਡੀ ਦੀ ਨਵੀਂ 11 ਮੈਂਬਰੀ ਇਕਾਈ ਦਾ ਗਠਨ ਕੀਤਾ ਗਿਆ | ਜਿਸ ਵਿਚ ਕੁਲਵਿੰਦਰ ਸਿੰਘ ਡਡਵਿੰਡੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਇਸੇ ਤਰ੍ਹਾਂ ਹੀ ਸੁਖਦੇਵ ਸਿੰਘ ਨੂੰ ਸਕੱਤਰ, ਜਸਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਸੰਦੀਪ ਸਿੰਘ ਨੂੰ ਖ਼ਜ਼ਾਨਚੀ, ਜਸਵਿੰਦਰ ਸਿੰਘ ਸੰਧਾ ਨੂੰ ਪ੍ਰੈੱਸ ਸਕੱਤਰ ਜਦਕਿ ਰਾਜਬੀਰ ਸਿੰਘ, ਸੁਖਜਿੰਦਰ ਸਿੰਘ ਅਤੇ ਜੋਬਨਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਬਖ਼ਸ਼ੀਸ਼ ਸਿੰਘ ਨੂੰ ਮੀਤ ਸਕੱਤਰ, ਰਣਜੀਤ ਸਿੰਘ ਨੂੰ ਮੀਤ ਖ਼ਜ਼ਾਨਚੀ, ਜਗਰੂਪ ਸਿੰਘ ਨੂੰ ਮੀਤ ਪ੍ਰੈੱਸ ਸਕੱਤਰ ਬਣਾਇਆ ਗਿਆ, ਜਦਕਿ ਹਰਜਿੰਦਰ ਸਿੰਘ ਅਤੇ ਬਲਕਾਰ ਸਿੰਘ, ਨਰਿੰਦਰ ਸਿੰਘ ਸੰਧਾ, ਦੀਦਾਰ ਸਿੰਘ ਸੰਧਾ ਨੂੰ ਕਮੇਟੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ | ਇਸ ਮੌਕੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਅਤੇ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਘਰਸ਼ ਨਾਲ ਕਿਸਾਨਾਂ ਤੇ ਮਜ਼ਦੂਰਾਂ ਦਾ ਜੀਵਨ ਬਦਲ ਸਕਦਾ ਹੈ ਅਤੇ ਸਾਰੀਆਂ ਨੂੰ ਇੱਕਜੁੱਟ ਹੋ ਕੇ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਦੇ ਰਾਹ ਤੁਰਨਾ ਚਾਹੀਦਾ ਹੈ | ਇਸ ਮੌਕੇ ਮਨਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਵੀਰ ਸਿੰਘ ਸਕੱਤਰ, ਤਰਜਿੰਦਰ ਸਿੰਘ ਸਕੱਤਰ ਮੁਹੱਬਲੀਪੁਰ, ਵਿੱਕੀ ਜੈਨ ਪੂਰੀ ਅਤੇ ਕੁਲਦੀਪ ਸਿੰਘ ਮੀਤ ਖ਼ਜ਼ਾਨਚੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਪ੍ਰਧਾਨ ਵਲੋਂ ਵਾਰਡ ਨੰਬਰ-1 'ਚ ਵਿਕਾਸ ਦੇ ਕੰਮਾਂ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਗੋਸ਼ਟੀ ਸਮਾਗਮ ਦੌਰਾਨ ਪਾਰਸ ਤੇ ਕੰਵਲ ਦਾ ਸਨਮਾਨ <br/>
Ad Position 24