27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਬਲਾਕ ਪ੍ਰਧਾਨ ਵਲੋਂ ਵਾਰਡ ਨੰਬਰ-1 'ਚ ਵਿਕਾਸ ਦੇ ਕੰਮਾਂ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 29-12-2025
ਭੁਲੱਥ, 28 ਦਸੰਬਰ (ਮਨਜੀਤ ਸਿੰਘ ਰਤਨ)-ਕੁਲਦੀਪ ਸਿੰਘ ਸੋਨੂੰ ਬਲਾਕ ਪ੍ਰਧਾਨ ਵਲੋਂ ਵਾਰਡ ਨੰਬਰ 1 'ਚ ਆਪਣੇ ਸਾਥੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਉਨ੍ਹਾਂ ਨੇ ਆਪਣੇ ਵਾਰਡ ਦੇ ਨਿਵਾਸੀਆਂ ਨੂੰ ਪਾਰਟੀ ਵਲੋਂ ਵਿਕਾਸ ਦੇ ਕੰਮਾਂ ਬਾਰੇ ਜਾਣੂ ਕਰਵਾਇਆ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅਸੀਂ ਚਟਾਨ ਵਾਂਗ ਪਾਰਟੀ ਦੇ ਨਾਲ ਖੜੇ ਹਾਂ | ਇਸ ਮੀਟਿੰਗ ਵਿੱਚ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਅਤੇ ਹਲਕਾ ਸੰਗਠਨ ਇੰਚਾਰਜ ਰਸ਼ਪਾਲ ਸ਼ਰਮਾ ਵਲੋਂ ਮੁੱਖ ਮਹਿਮਾਨ ਵੱਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ 'ਤੇ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਵੇਲੇ ਕੁਵੇਲੇ ਜਦੋਂ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨੂੰ ਆ ਕੇ ਸਿੱਧਾ ਮਿਲ ਸਕਦੇ ਹਨ | ਇਸ ਮੌਕੇ 'ਤੇ ਵਾਰਡ ਵਾਸੀਆਂ ਨੇ ਵੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ | ਇਸ ਮੌਕੇ ਤੇ ਓਹਨਾ ਦੇ ਨਾਲ ਨਿਰਮਲ ਸਿੰਘ ਗੁਰਾਇਆ , ਹਲਕਾ ਮੀਡੀਆ ਇੰਚਾਰਜ ਰਮਨ ਕੁਮਾਰ, ਗੁਰਦੇਵ ਸਿੰਘ ਬਲਾਕ ਪ੍ਰਧਾਨ, ਅਮਰਜੀਤ ਸਿੰਘ, ਰਤਨ ਸਿੰਘ ਅਤੇ ਹੋਰ ਵਾਰਡ ਵਾਸੀ ਆਦਿ ਹਾਜ਼ਰ ਹਨ |

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਇਜਲਾਸ ਦੌਰਾਨ ਸਰਕਾਰ ਪੰਜਾਬ ਵਿਰੋਧੀ ਸਾਰੇ ਮਤੇ ਰੱਦ ਕਰੇ-ਅਕਾਲੀ ਆਗੂ <br/> ਅਗਲੀ ਖ਼ਬਰ ਕੁਲਵਿੰਦਰ ਸਿੰਘ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਡਡਵਿੰਡੀ ਇਕਾਈ ਦੇ ਪ੍ਰਧਾਨ ਚੁਣੇ <br/>
Ad Position 24