27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਨਸ਼ਾ ਵਿਕਾਉਣ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਸੂਬਾ ਸਰਕਾਰ ਕਾਰਵਾਈ ਕਰੇ-ਖ਼ਾਲਸਾ <br/>

Ad Position 21
No active advertisement
ਅਜੀਤ ਡੈਸਕ 29-12-2025
ਸੁਲਤਾਨਪੁਰ ਲੋਧੀ, 28 ਦਸੰਬਰ (ਪ.ਪ.ਰਾਹੀਂ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਸ਼ਾ ਬੰਦ ਕਰਨ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਅਜੇ ਵੀ ਕਈ ਥਾਵਾਂ ਦੇ ਕੁਝ ਅਜਿਹੇ ਪੁਲਿਸ ਅਧਿਕਾਰੀ ਹਨ ਜੋ ਕਿ ਮਹੀਨਾ ਲੈ ਕੇ ਆਪਣੇ ਖੇਤਰ ਅੰਦਰ ਨਸ਼ਾ ਵਿਕਾ ਰਹੇ ਹਨ ਜੋ ਕਿ ਪੰਜਾਬ ਦੀ ਜਵਾਨੀ ਲਈ ਘਾਤਕ ਸਾਬਤ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸਫ਼ਾਈ ਆਗੂ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਦਾ ਪਹਿਲਾਂ ਹੀ ਬਹੁਤ ਘਾਣ ਕਰ ਦਿੱਤਾ ਹੈ | ਜੇਕਰ ਹੁਣ ਵੀ ਇਸ 'ਤੇ ਕਾਬੂ ਨਾ ਪਾਇਆ ਗਿਆ ਤਾਂ ਇਹ ਖ਼ਤਰਨਾਕ ਸਾਬਤ ਹੋ ਸਕਦਾ | ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨਸ਼ੇ ਦੀ ਖ਼ੂਬ ਵਿੱਕਰੀ ਹੋਈ ਸੀ ਅਤੇ ਲੋਕ ਚਾਹੁੰਦੇ ਸਨ ਕਿ ਕੋਈ ਅਜਿਹੀ ਸਰਕਾਰ ਆਵੇ ਜੋ ਨਸ਼ਿਆਂ ਨੂੰ ਪੂਰੀ ਤਰ੍ਹਾਂ ਠੱਲ ਪਾਵੇ | ਲੋਕਾਂ ਨੇ ਇਸੇ ਉਮੀਦ ਨਾਲ ਇੱਕ ਨਵੀਂ ਪਾਰਟੀ ਨੂੰ ਮੌਕਾ ਦਿੱਤਾ ਪਰ ਲੱਖ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਅਜੇ ਵੀ ਕਈ ਥਾਵਾਂ 'ਤੇ ਘਾਤਕ ਨਸ਼ੇ ਦੀ ਵਿੱਕਰੀ ਹੋ ਰਹੀ ਹੈ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਵਿਭਾਗ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਜਾਣ ਕਿ ਜੇਕਰ ਕਿਸੇ ਵੀ ਅਧਿਕਾਰੀ ਦੇ ਖੇਤਰ ਵਿਚ ਕੋਈ ਨਸ਼ਾ ਵਿਕੇ ਤਾਂ ਉਹ ਉਸ ਦੇ ਲਈ ਜ਼ਿੰਮੇਵਾਰ ਹੋਵੇਗਾ ਅਤੇ ਉਸਦੇ ਵਿਰੁੱਧ ਵੀ ਕਾਰਵਾਈ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਅਜੇ ਵੀ ਪੰਜਾਬ ਅੰਦਰ ਕਈ ਅਜਿਹੇ ਨਸ਼ਾ ਸਮਗਲਰ ਹਨ ਜੋ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ |

Ad Position 22
No active advertisement
ਪਿਛਲੀ ਖ਼ਬਰ ਬਲਾਕ ਪ੍ਰਧਾਨਾਂ ਅਤੇ ਕੋਆਰਡੀਨੇਟਰਾਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਵਲੋਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਲੰਗਰ ਲਗਾਇਆ <br/>
Ad Position 24