ਫਗਵਾੜਾ, 28 ਦਸੰਬਰ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸਪਰਸਨ ਤੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਨੇ ਅੱਜ ਸਮੂਹ ਬਲਾਕ ਪ੍ਰਧਾਨਾਂ ਤੇ ਕੋਆਰਡੀਨੇਟਰਾਂ ਨਾਲ ਆਪਣੇ ਗ੍ਰਹਿ ਵਿਖੇ ਮੀਟਿੰਗ ਕੀਤੀ | ਜਿਸ 'ਚ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ, ਹੁਣ ਤੱਕ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ, ਹਲਕੇ ਦੇ ਵਿਕਾਸ ਅਤੇ 2027 ਵਿਚ ਹੋਣ ਜਾ ਰਹੀਆਂ ਅਗਲੀਆਂ ਪੰਜਾਬ ਵਿਧਾਨਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਡੁੰਘਾਈ ਨਾਲ ਚਰਚਾ ਕੀਤੀ ਗਈ | ਸਮੂਹ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਹਰਜੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ 'ਚ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਿੱਖਿਆ ਪ੍ਰਣਾਲੀ ਵਿਚ ਸੁਧਾਰ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ, ਨਸ਼ੇ ਅਤੇ ਅਤੇ ਭਿ੍ਸ਼ਟਾਚਾਰ ਖ਼ਿਲਾਫ਼ ਸਖ਼ਤ ਰਵੱਈਆ ਵਰਗੀਆਂ ਨੀਤੀਆਂ ਦਾ ਲੋਕਾਂ ਵੱਲੋਂ ਖ਼ੂਬ ਸਵਾਗਤ ਕੀਤਾ ਜਾ ਰਿਹਾ ਹੈ | ਫਗਵਾੜਾ ਸ਼ਹਿਰ ਅਤੇ ਦਿਹਾਤੀ ਖੇਤਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਬੁਨਿਆਦੀ ਢਾਂਚੇ ਵਿਚ ਸੁਧਾਰ ਆਇਆ ਹੈ | ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਤਵਿੰਦਰ ਰਾਮ ਚੇਅਰਮੈਨ ਮਾਰਕੀਟ ਕਮੇਟੀ, ਗੁਰਦੀਪ ਸਿੰਘ ਦੀਪਾ ਸਿੱਖਿਆ ਕ੍ਰਾਂਤੀ ਕੋਆਰਡੀਨੇਟਰ, ਜਸਦੇਵ ਸਿੰਘ ਪਿ੍ੰਸ ਐਸ.ਸੀ ਸੈੱਲ ਕੋਆਰਡੀਨੇਟਰ, ਹਰਮੇਸ਼ ਪਾਠਕ ਸੀਨੀਅਰ ਆਗੂ ਤੋਂ ਇਲਾਵਾ ਅਮਰਿੰਦਰ ਸਿੰਘ ਬਲਾਕ ਪ੍ਰਧਾਨ, ਰਵਿੰਦਰ ਸਿੰਘ, ਬਲਾਕ ਪ੍ਰਧਾਨ ਮਨਜੀਤ ਸਿੰਘ, ਜੋਗਿੰਦਰ ਪਾਲ ਬੇਦੀ, ਉਮੇਸ਼ ਕੁਮਾਰ, ਕੇਵਲ ਸਿੰਘ ਚਾਹਲ, ਪੁਰਸ਼ੋਤਮ ਲਾਲ, ਨਰੇਸ਼ ਸ਼ਰਮਾ, ਨਵਨੀਤ ਉੱਪਲ, ਹਰੀਸ਼ ਕੁਮਾਰ, ਸਮਰ ਗੁਪਤਾ, ਰਾਜਾ ਕੌਲਸਰ, ਜਸਪ੍ਰੀਤ ਸਿੰਘ ਆਦਿ ਸ਼ਾਮਿਲ ਸਨ |