ਫਗਵਾੜਾ, 28 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਰਜਿ. ਫਗਵਾੜਾ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ 26ਵਾਂ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸੰਤ ਸਮਾਇਣ ਸਾਹਿਬ ਮੁਹੱਲਾ ਬਾਬਾ ਫ਼ਤਿਹ ਸਿੰਘ ਨਗਰ ਸੁਖਚੈਨਆਣਾ ਰੋਡ, ਫਗਵਾੜਾ ਵਿਖੇ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਅਤੇ ਕਥਾਵਾਚਕਾਂ ਜਿਨ੍ਹਾਂ ਵਿਚ ਸੰਤ ਗੁਰਚਰਨ ਸਿੰਘ ਪੰਡਵਾ, ਭਾਈ ਜਗਜੀਤ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਢਾਡੀ ਬੀਬੀ ਨਿਰਮਲਜੀਤ ਕੌਰ ਡੋਗਰਪੁਰ ਵਾਲੀਆ ਬੀਬੀਆਂ ਦਾ ਜੱਥਾ, ਭਾਈ ਰੌਣਕ ਸਿੰਘ ਫਗਵਾੜਾ ਵਾਲੇ, ਭਾਈ ਸੁਖਮਨ ਸਿੰਘ ਅਤੇ ਗੁਰਦਿੱਤ ਸਿੰਘ ਫਗਵਾੜਾ, ਭਾਈ ਸਰਬਜੀਤ ਸਿੰਘ ਹੈੱਡਗ੍ਰੰਥੀ ਆਦਿ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀ ਗੁਰਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ | ਇਸ ਮੌਕੇ 'ਤੇ ਸੇਵਾ ਕਰ ਰਹੀਆਂ ਸੁਸਾਇਟੀਆਂ ਕਲਗੀਧਰ ਨੌਜਵਾਨ ਸਭਾ ਭੁੱਲਾਰਾਈ, ਖੰਡੇਧਾਰ ਨੌਜਵਾਨ ਸਭਾ, ਨੌਜਵਾਨ ਸਭਾ ਬਾਬਾ ਗਧੀਆ, ਏਕਸ ਇੰਟਰਨੈਸ਼ਨਲ, ਮੀਰੀ ਪੀਰੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੁਸਾਇਟੀ, ਏਕਤਾ ਧਾਰਮਿਕ ਕਮੇਟੀ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ੍ਰੀ ਗੁਰੂ ਰਾਮ ਦਾਸ ਜੀ ਸੇਵਾ ਸਿਮਰਨ ਸੁਸਾਇਟੀ, ਪੰਜਾਬ ਪ੍ਰਦੇਸ ਧਾਰਮਿਕ ਕਮੇਟੀ, ਫਗਵਾੜਾ ਸੋਸ਼ਲ ਵੈੱਲਫੇਅਰ ਕਮੇਟੀ ਤੋਂ ਇਲਾਵਾ ਹੋਰ ਵੀ ਸਹਿਯੋਗੀ ਸੱਜਣਾਂ ਨੂੰ ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਮੇਜਰ ਸਿੰਘ ਸੈਣੀ ਦੀ ਪੂਰੀ ਟੀਮ ਵੱਲੋਂ ਧੰਨਵਾਦ ਕੀਤਾ ਗਿਆ |. ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ, ਗੁਰਦੀਪ ਸਿੰਘ ਖੇੜਾ, ਜਤਿੰਦਰਪਾਲ ਸਿੰਘ ਪਲਾਹੀ, ਮੈਨੇਜਰ ਨਰਿੰਦਰ ਸਿੰਘ , ਮੇਜਰ ਸਿੰਘ ਸੈਣੀ ਚੇਅਰਮੈਨ, ਰਾਮਪਾਲ ਸਿੰਘ ਪ੍ਰਧਾਨ, ਜਤਿੰਦਰ ਸਿੰਘ ਖ਼ਾਲਸਾ, ਬਲਜਿੰਦਰ ਸਿੰਘ ਠੇਕੇਦਾਰ, ਗੁਰਮੀਤ ਸਿੰਘ ਜੀਤਾ, ਦਲਜੀਤ ਸਿੰਘ ਕਾਲਾ, ਮਹਿੰਗਾ ਸਿੰਘ ਅਮਰੀਕ ਸਿੰਘ ਰਿਟਾ. ਐਸ.ਡੀ.ਓ., ਮਲਕੀਤ ਸਿੰਘ ਨਿੱਕਾ, ਸਤਨਾਮ ਸਿੰਘ, ਰੇਸ਼ਮ ਸਿੰਘ ਬਸੂਟਾ, ਸਤਵਿੰਦਰ ਸਿੰਘ ਬਿੱਲਾ, ਗੁਰਨਾਮ ਸਿੰਘ ਰਿਟਾ. ਹੈੱਡ ਮਾਸਟਰ, ਜਸਵੀਰ ਸਿੰਘ ਫੌਜੀ, ਕਰਮਜੀਤ ਸਿੰਘ ਕੁੱਕੀ, ਬਲਵੀਰ ਸਿੰਘ ਫੌਜੀ, ਕੁਲਦੀਪ ਸਿੰਘ ਬਸਰਾ, ਗੁਰਵਿੰਦਰ ਸਿੰਘ, ਗੁਲਜ਼ਾਰ ਸਿੰਘ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ |