ਸੁਲਤਾਨ ਪੁਰ ਲੋਧੀ, 28 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ, ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ, ਸਾਕਾ ਸਰਹਿੰਦ ਅਤੇ ਗੜ੍ਹੀ ਚਮਕੌਰ ਦੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਗਿਆਨੀ ਅਮਰਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਵੱਲੋਂ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਉਨ੍ਹਾਂ ਵੱਲੋਂ ਮਹਾਨ ਸ਼ਹੀਦਾਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਵਿਸ਼ੇਸ਼ ਤੌਰ 'ਤੇ ਚਾਨਣਾ ਪਾਇਆ ਗਿਆ | ਅਤੇ ਗੁਰੂ ਦੇ ਲੜ ਲੱਗਣ | ਇਸ ਮੌਕੇ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ | ਸਵੇਰੇ ਅੰਮਿ੍ਤ ਵੇਲੇ ਤੋਂ ਲੈ ਕੇ ਸਾਰਾ ਦਿਨ ਸੁਸਾਇਟੀ ਦੇ ਸੇਵਾਦਾਰ ਵੀਰਾਂ ਅਤੇ ਭੈਣਾਂ ਨੇ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਗੁਰੂ ਕੇ ਲੰਗਰ ਵਿਚ ਬੜੀ ਸ਼ਰਧਾ ਭਾਵਨਾ ਨਾਲ ਸੇਵਾਵਾਂ ਨਿਭਾਈਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਹਰਪ੍ਰੀਤ ਸਿੰਘ, ਸਰਗੁਣ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਸਰਗੁਣ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ ਅੰਮਿ੍ਤ ਸਿੰਘ, ਚੰਨ ਸਿੰਘ, ਸੋਨੀ ਸਿੰਘ ਅਤੇ ਹੋਰ ਸਤਿਕਾਰ ਯੋਗ ਸ਼ਖ਼ਸੀਅਤਾਂ ਹਾਜ਼ਰ ਸਨ |