27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅਰਬਨ ਅਸਟੇਟ ਤੋਂ ਸਜਾਇਆ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 29-12-2025
ਕਪੂਰਥਲਾ, 28 ਦਸੰਬਰ (ਸਡਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਤੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਅਰਬਨ ਅਸਟੇਟ ਦੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਜਿੱਥੇ ਸ਼ਬਦੀ ਜਥੇ ਗੁਰਬਾਣੀ ਕੀਰਤਨ ਗਾਇਨ ਕਰ ਰਹੇ ਸਨ, ਉੱਥੇ ਬੈਂਡ ਪਾਰਟੀ ਇਸ ਦੀ ਰੌਣਕ ਨੂੰ ਹੋਰ ਵਧਾ ਰਹੀ ਸੀ | ਨਗਰ ਕੀਰਤਨ ਦੌਰਾਨ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਨੌਜਵਾਨਾਂ ਨੇ ਸੰਗਤਾਂ ਨੂੰ ਗਤਕੇ ਦੇ ਜੌਹਰ ਦਿਖਾਏ | ਰਸਤੇ ਵਿਚ ਸ਼ਰਧਾਲੂਆਂ ਵਲੋਂ ਲੰਗਰ ਲਗਾ ਕੇ ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਡਾ. ਉਪਿੰਦਰਜੀਤ ਕੌਰ ਵਲੋਂ ਵੀ ਆਪਣੇ ਗ੍ਰਹਿ ਦੇ ਬਾਹਰ ਲੰਗਰ ਲਗਾ ਕੇ ਨਗਰ ਕੀਰਤਨ ਨੂੰ ਜੀ ਆਇਆਂ ਆਖਿਆ ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ | ਨਗਰ ਕੀਰਤਨ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਰਬਨ ਅਸਟੇਟ ਦੀਆਂ ਸੰਗਤਾਂ ਹਾਜ਼ਰ ਸਨ | ਇਸ ਮੌਕੇ ਗੁਰਨਾਮ ਸਿੰਘ ਹਾਂਡਾ, ਹੀਰਾ ਸਿੰਘ ਮੋਮੀ, ਹਰਭਜਨ ਸਿੰਘ, ਰੇਸ਼ਮ ਸਿੰਘ, ਸੀਨੀਅਰ ਐਡਵੋਕੇਟ ਹਰਚਰਨ ਸਿੰਘ ਆਹਲੂਵਾਲੀਆ, ਅਵਤਾਰ ਸਿੰਘ ਭੁੱਲਰ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ ਨਾਗਰਾ, ਰੇਸ਼ਮ ਸਿੰਘ, ਹਰਭਜਨ ਸਿੰਘ, ਮਨਪ੍ਰੀਤ ਸਿੰਘ ਸੋਢੀ, ਰਣਜੀਤ ਸਿੰਘ, ਪ੍ਰਸ਼ੋਤਮ ਸਿੰਘ ਖਿੰਡਾ, ਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਰਾਜਵਿੰਦਰ ਸਿੰਘ ਵਾਲੀਆ, ਬਲਵਿੰਦਰ ਸਿੰਘ, ਦਲਬੀਰ ਸਿੰਘ, ਕਰਮਜੀਤ ਸਿੰਘ, ਚਰਨਕਮਲ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੁੱਲਾਰਾਈ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਮਨੂ ਸਿਮਿ੍ਤੀ ਦਹਿਨ ਦਿਵਸ 'ਤੇ ਕਰਵਾਏ ਸੈਮੀਨਾਰ 'ਚ ਵਿਦਵਾਨ ਬੁਲਾਰਿਆਂ ਨੇ ਸਾਂਝੇ ਕੀਤੇ ਵਿਚਾਰ <br/>
Ad Position 24