27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਭੁੱਲਾਰਾਈ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-12-2025
ਖਲਵਾੜਾ, 28 ਦਸੰਬਰ (ਮਨਦੀਪ ਸਿੰਘ ਸੰਧੂ)-ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਦੇ ਦੀਵਾਨ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਕੀਤੀ ਗਈ | ਉਪਰੰਤ ਬੀਬੀ ਸੰਦੀਪ ਕੌਰ ਭੁੱਲਾਰਾਈ ਦੇ ਢਾਡੀ ਜਥੇ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਅਤੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ | ਅੰਤ ਵਿਚ ਮਾਸਟਰ ਹਰਭਜਨ ਸਿੰਘ ਭੁੱਲਾਰਾਈ ਅਤੇ ਪ੍ਰਬੰਧਕ ਕਮੇਟੀ ਵੱਲੋਂ ਭਾਈ ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ | ਇਸ ਮੌਕੇ 'ਤੇ ਪਲਵਿੰਦਰ ਸਿੰਘ, ਸਤਨਾਮ ਸਿੰਘ, ਗੁਰਦੇਵ ਸਿੰਘ, ਬਲਦੀਪ ਸਿੰਘ, ਗਿਆਨੀ ਨਰਿੰਦਰ ਸਿੰਘ, ਬੀਬੀ ਮਨਜਿੰਦਰ ਕੌਰ, ਸੁਖਵਿੰਦਰ ਕੌਰ, ਤਰਸੇਮ ਕੋਰ, ਰਾਜਵਿੰਦਰ ਕੌਰ ਅਤੇ ਰਮਨਦੀਪ ਕੌਰ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਕਰਵਾਏ ਨੁੱਕੜ ਨਾਟਕ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅਰਬਨ ਅਸਟੇਟ ਤੋਂ ਸਜਾਇਆ ਨਗਰ ਕੀਰਤਨ ਸਜਾਇਆ <br/>
Ad Position 24