27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਕਰਵਾਏ ਨੁੱਕੜ ਨਾਟਕ <br/>

Ad Position 21
No active advertisement
ਲਾਇਲਪੁਰ ਖ਼ਾਲਸਾ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਖੇਡਦੇ ਹੋਏ ਨੌਜਵਾਨ | ਤਸਵੀਰ : ਤਿਲਕਰਾਜ <br/> 29-12-2025
ਕਪੂਰਥਲਾ, 28 ਦਸੰਬਰ (ਸਡਾਨਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨਸ਼ਿਆਂ ਵਿਰੁੱਧ ਚਲਾਏ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਹੁਕਮਾਂ ਤਹਿਤ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਿਰਦੇਜੀਤ ਸਿੰਘ ਦੀ ਅਗਵਾਈ 'ਚ ਵੱਖ-ਵੱਖ ਥਾਵਾਂ 'ਤੇ ਨੁੱਕੜ ਨਾਟਕ ਖੇਡੇ ਗਏ | ਇਸ ਮੌਕੇ ਅਰਬਨ ਅਸਟੇਟ ਅਤੇ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਕਰਵਾਏ ਨੁੱਕੜ ਨਾਟਕ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ | ਇਸ ਮੌਕੇ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਅਨੁਜ ਆਨੰਦ ਤੇ ਕਾਲਜ ਪਿ੍ੰਸੀਪਲ ਬਲਦੇਵ ਸਿੰਘ ਢਿੱਲੋਂ ਵੀ ਹਾਜ਼ਰ ਹੋਏ | ਨੁੱਕੜ ਨਾਟਕ ਰਾਹੀਂ ਨੌਜਵਾਨਾਂ ਤੇ ਆਮ ਲੋਕਾਂ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ | ਇਸ ਦੇ ਸਮਾਜਿਕ ਨੁਕਸਾਨ ਅਤੇ ਕਾਨੂੰਨੀ ਨਤੀਜਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਵਰਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਸੰਦੀਪ ਸਿੰਘ, ਪ੍ਰੋ. ਮੋਹਨ ਕੁਮਾਰ, ਪ੍ਰੋ. ਵਿਸ਼ਾਲ ਸ਼ੁਕਲਾ ਵੀ ਹਾਜ਼ਰ ਸਨ | ਇਨ੍ਹਾਂ ਦੇ ਨਾਲ ਹੀ ਹਰਮਨ ਬਾਵਾ ਐਡਵੋਕੇਟ, ਵਿਕਾਸ ਪੁਰੀ, ਕੁਨਾਲ ਸ਼ਰਮਾ, ਪੂਜਾ, ਬੀਨਾ, ਅਮਨ ਗਾਂਧੀ, ਜਗਨੂਰ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ ਅਤੇ ਗੁਰਮੇਲ ਨੇ ਵੀ ਨੁੱਕੜ ਨਾਟਕ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ | ਪ੍ਰੋਗਰਾਮ ਦੇ ਅੰਤ ਵਿਚ ਨੁੱਕੜ ਨਾਟਕ ਦੀ ਟੀਮ ਨੂੰ ਪਿ੍ੰਸੀਪਲ ਬਲਦੇਵ ਸਿੰਘ ਢਿੱਲੋਂ, ਮਨਿੰਦਰਜੀਤ ਸਿੰਘ ਜੌਹਲ, ਐਡਵੋਕੇਟ ਅਨੁਜ ਆਨੰਦ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ, ਰਾਜਦੀਪ ਸਿੰਘ ਮੱਲੀ, ਹੇਮੰਤ ਕੁਮਾਰ, ਸ਼੍ਰੇਆ, ਮੰਗਲ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਅਰਬਨ ਅਸਟੇਟ 'ਚ ਸਾਹਿਬਜ਼ਾਦਿਆਂ ਦੀ ਯਾਦ 'ਚ ਸਮਾਗਮ <br/> ਅਗਲੀ ਖ਼ਬਰ ਭੁੱਲਾਰਾਈ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>
Ad Position 24