27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਭਬਿਆਣਾ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-12-2025
ਫਗਵਾੜਾ, 28 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਭਬਿਆਣਾ ਦੇ ਗੁਰਦੁਆਰਾ ਦਸਮੇਸ਼ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਪਰਮਜੀਤ ਸਿੰਘ ਸੰਘਾ ਪਰਿਵਾਰ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ | ਤਿੰਨ ਦਿਨਾਂ ਚੱਲੇ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ | ਰਾਤ ਦੇ ਸਜੇ ਦੀਵਾਨਾਂ ਵਿਚ ਭਾਈ ਪਰਮਜੀਤ ਸਿੰਘ ਬੇਗੋਵਾਲ ਦੇ ਜਥੇ ਨੇ ਹਾਜ਼ਰੀ ਭਰੀ | ਦੂਜੇ ਦਿਨ ਦੇ ਦੀਵਾਨਾਂ 'ਚ ਗਿਆਨੀ ਹਰੀ ਸਿੰਘ ਗੁਰਾਇਆ ਵਾਲਿਆਂ ਨੇ ਹਾਜ਼ਰੀ ਭਰੀ | ਸਮਾਗਮ ਦੇ ਤੀਸਰੇ ਅਤੇ ਆਖ਼ਰੀ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗਿਆਨੀ ਸੁੱਖਾ ਸਿੰਘ ਸ਼ਾਮ ਚੁਰਾਸੀ ਵਾਲਿਆਂ ਨੇ ਸ਼ਹੀਦੀ ਸਾਕਾ ਸੁਣਾਇਆ | ਇਸ ਮੌਕੇ ਪਰਮਜੀਤ ਸਿੰਘ ਸੰਘਾ ਨੇ ਆਖਿਆ ਚਾਰੇ ਸਾਹਿਬਜ਼ਾਦਿਆਂ ਨੂੰ ਅਸੀਂ ਕੋਟਿ ਕੋਟਿਨ ਪ੍ਰਣਾਮ ਕਰਦੇ ਹਾਂ | ਉਨ੍ਹਾਂ ਦੀ ਦਿੱਤੀ ਕੁਰਬਾਨੀ ਸਿੱਖ ਇਤਿਹਾਸ ਵਿਚ ਨਾ ਭੁੱਲਣ ਯੋਗ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਗਿਆਨੀ ਸੁਰਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਪਰਮਜੀਤ ਸਿੰਘ ਸੰਘਾ, ਵਿਜੈ ਕੁਮਾਰ ਸਰਪੰਚ, ਤਰਲੋਕ ਸਿੰਘ ਸੰਘਾ, ਸੁਰਜੀਤ ਸਿੰਘ ਸੰਘਾ, ਸੰਤੋਖ ਸਿੰਘ ਸੰਘਾ, ਅਮਰੀਕ ਸਿੰਘ ਢਿੱਲੋਂ, ਦਲਵਿੰਦਰ ਸਿੰਘ ਢਿੱਲੋਂ, ਬਲਿਹਾਰ ਸਿੰਘ ਯੂ ਐਸ ਏ, ਗਿਆਨੀ ਸੁਰਜੀਤ ਸਿੰਘ, ਰਮਨਦੀਪ ਸਿੰਘ ਸੰਘਾ, ਜਸ਼ਨ ਸਿੰਘ, ਜਗਜੀਤ ਸਿੰਘ, ਜਸਪ੍ਰੀਤ ਸਿੰਘ, ਜੁਗਰਾਜ ਸਿੰਘ, ਹਰਮਨ ਸਿੰਘ, ਬਲਰਾਜ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਹਸਪਤਾਲ ਵਲੋਂ ਦੁੱਧ ਦਾ ਲੰਗਰ ਲਾਇਆ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਤੀਸਰਾ ਖ਼ੂਨਦਾਨ ਕੈਂਪ ਲਗਾਇਆ <br/>
Ad Position 24