27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਅਕਾਲੀ ਦਲ ਦੀ ਚੜ੍ਹਤ ਨੇ ਵਿਰੋਧੀਆਂ ਨੂੰ ਫਿਕਰਾਂ 'ਚ ਪਾਇਆ-ਕੰਗ, ਢੋਟ, ਬਾਜਵਾ

Ad Position 21
No active advertisement
ਅਜੀਤ ਡੈਸਕ 29-12-2025
ਸ਼ਾਹਕੋਟ, 28 ਦਸੰਬਰ (ਦਲਜੀਤ ਸਿੰਘ ਸਚਦੇਵਾ)-ਪੰਜਾਬ 'ਚ ਹਾਲ ਹੀ ਵਿਚ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਦਰਜ ਕੀਤੀ ਗਈ ਸ਼ਾਨਦਾਰ ਜਿੱਤ ਨੇ ਸੂਬੇ ਦੀ ਸਿਆਸਤ 'ਚ ਨਵੀਂ ਚਰਚਾ ਛੇੜ ਦਿੱਤੀ ਹੈ | ਅਕਾਲੀ ਦਲ ਦੀ ਇਸ 'ਚੜ੍ਹਤ' ਨੇ ਜਿਥੇ ਪਾਰਟੀ ਵਰਕਰਾਂ ਵਿਚ ਨਵੀਂ ਰੂਹ ਫੂਕੀ ਹੈ, ਉੱਥੇ ਹੀ ਵਿਰੋਧੀ ਧਿਰਾਂ ਨੂੰ ਡੂੰਘੀਆਂ ਫਿਕਰਾਂ ਵਿਚ ਪਾ ਦਿੱਤਾ ਹੈ | ਇਹ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੰਗ ਬਿੱਲੀ ਚੁਹਾਰਮੀ, ਸੁਖਦੇਵ ਸਿੰਘ ਢੋਟ ਬਾਹਮਣੀਆਂ ਅਕਾਲੀ ਆਗੂ ਤੇ ਰਾਜੂ ਬਾਜਵਾ ਅਕਾਲੀ ਆਗੂ ਨੇ ਗੱਲਬਾਤ ਕਰਦਿਆਂ ਕੀਤਾ | ਅਕਾਲੀ ਆਗੂਆਂ ਨੇ ਕਿਹਾ ਕਿ ਇਹ ਜਿੱਤ ਮਹਿਜ਼ ਇਕ ਸ਼ੁਰੂਆਤ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਸਵੀਰ ਸਾਫ਼ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਦੋਆਬਾ ਕਿਸਾਨ ਸੰਘਰਸ਼ ਕਮੇਟੀ ਵਲੋਂ ਭੋਗਪੁਰ ਥਾਣੇ ਦਾ ਘਿਰਾਓ 2 ਨੂੰ ਅਗਲੀ ਖ਼ਬਰ ਬੀਬੀ ਬਲਵਿੰਦਰ ਕੌਰ ਨਿੱਝਰ ਨੂੰ ਸ਼ਰਧਾਂਜਲੀਆਂ ਭੇਟ
Ad Position 24