ਨਕੋਦਰ, 28 ਦਸੰਬਰ (ਤਿਲਕ ਰਾਜ ਸ਼ਰਮਾ)-ਲਾਇਨਜ਼ ਪਬਲਿਕ ਸਕੂਲ ਨੂਰਪੁਰ ਚੱਠਾ ਵਿਖੇ ਮੈਨੇਜਿੰਗ ਡਾਇਰੈਕਟਰ ਲਾਲੀ ਸੋਖੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਕੁਵੈਂਟਰੀ ਯੂਨੀਵਰਸਿਟੀ ਦੇ ਸੇਵਾ ਮੁਕਤ ਪ੍ਰੋਫ਼ੈਸਰ ਕੁਲਵੰਤ ਸਿੰਘ ਸੰਧੂ ਰੁੜਕਾ ਕਲਾਂ ਵਲੋਂ ਵਿਦਿਆਰਥੀਆਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਲਈ ਸਕੂਲ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਪ੍ਰੋਫ਼ੈਸਰ ਕੁਲਵੰਤ ਸਿੰਘ ਵਲੋਂ ਤਿੰਨ ਦਿਨਾਂ ਦੇ ਸੈਮੀਨਾਰ 'ਚ ਵਿਦਿਆਰਥੀਆਂ ਦੇ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਭਾਸ਼ਾ 'ਚ ਚੰਗੀ ਪਕੜ ਬਣਾਉਣ ਲਈ ਲੇਖ ਰਚਨਾ, ਕਵਿਤਾ ਰਚਨਾ ਅਤੇ ਵਿਆਕਰਣ ਸੰਬੰਧੀ ਵਿਸ਼ੇਸ਼ ਸੈਮੀਨਾਰ ਕਰਵਾਏ, ਉਥੇ ਅਧਿਆਪਕਾਂ ਲਈ ਵੀ ਵੱਖ-ਵੱਖ ਵਿਸ਼ਿਆਂ 'ਤੇ ਸੈਮੀਨਾਰ ਲਗਵਾਏ ਗਏ, ਜਿਸ 'ਚ ਵਿਦਿਆਰਥੀਆਂ ਦੇ ਸਿੱਖਿਅਕ ਪੱਧਰ ਬਾਰੇ ਵਿਚਾਰ-ਚਰਚਾ ਕੀਤੀ ਗਈ | ਇਨ੍ਹਾਂ ਗਤੀਵਿਧੀਆਂ 'ਚ ਚੰਗਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ, ਕਿਤਾਬਾਂ ਦਾ ਸੈੱਟ ਅਤੇ ਨਕਦ ਰਾਸ਼ੀ ਦੇ ਕੇ ਉਤਸ਼ਾਹਿਤ ਕੀਤਾ | ਪ੍ਰੋਫ਼ੈਸਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਉਤਸ਼ਾਹਿਤ ਕਰਨਾ ਅਤੇ ਸਿੱਖਿਆ ਨੂੰ ਖੇਡ ਵਿਧੀ ਦੁਆਰਾ ਸਰਲ ਢੰਗ ਨਾਲ ਪੜ੍ਹਾਉਣਾ ਹੈ | ਇਸ ਮੌਕੇ ਪਿ੍ੰਸੀਪਲ ਲਵਪ੍ਰੀਤ ਸਿੰਘ, ਵਾਈਸ ਪਿ੍ੰਸੀਪਲ ਰੇਨੂਕਾ ਗਿੱਲ, ਲਵਵੀਰ ਕੌਰ, ਜਸਵੀਰ ਕੌਰ, ਬਬਲੀ, ਨਵਨੀਤ ਕੌਰ, ਤਾਨੀਆ, ਸੰਦੀਪ ਕੌਰ, ਕਿਰਨਦੀਪ ਕੌਰ, ਗੁਰਬਖ਼ਸ਼ ਕੌਰ, ਸਿਮਰਨਜੀਤ ਕੌਰ, ਪ੍ਰਵੀਨ ਕੌਰ, ਏਕਤਾ ਤੇ ਰਮਨਦੀਪ ਕੌਰ ਤਮੰਨਾ ਆਦਿ ਹਾਜ਼ਰ ਸਨ |