ਡਡਵਿੰਡੀ, 29 ਦਸੰਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਡਵਿੰਡੀ ਵਿਖੇ ਸੁੰਦਰ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ, ਖੇਡ ਕਲੱਬ, ਨੌਜਵਾਨ ਸਭਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਹੁਤ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸਨ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਸ਼ਬਦ ਕੀਰਤਨ ਕਰਦੀਆਂ ਪਿੱਛੇ ਪਿੱਛੇ ਚੱਲ ਰਹੀਆਂ ਸਨ | ਨਗਰ ਕੀਰਤਨ ਦਾ ਮਾਡਲ ਟਾਊਨ, ਭਗਵਾਨ ਵਾਲਮੀਕਿ ਧਰਮਸ਼ਾਲਾ, ਬੱਸ ਅੱਡੇ ਅਤੇ ਸਟੇਸ਼ਨ ਕਲੋਨੀ ਸਮੇਤ ਵੱਖ-ਵੱਖ ਥਾਵਾਂ 'ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਂਟ ਕੀਤੇ ਗਏ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰੂ ਗੋਬਿੰਦ ਸਿੰਘ ਸਟੇਡੀਅਮ ਡਡਵਿੰਡੀ ਵਿਖੇ ਨਗਰ ਕੀਰਤਨ ਵਿਚ ਹਾਜ਼ਰ ਸੰਗਤਾਂ ਦੇ ਛਕਣ ਲਈ ਚਾਹ ਪਕੌੜੇ ਦੇ ਲੰਗਰ ਲਗਾਏ ਗਏ ਸਨ | ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਅੱਡਾ ਡਡਵਿੰਡੀ, ਮਾਡਲ ਟਾਊਨ ਅਤੇ ਮੰਡੀ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਭਾਈ ਸੁਖਜੀਤ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਸਿੰਘ, ਦਲਜੀਤ ਸਿੰਘ ਭਿੰਦਾ ਅਤੇ ਪ੍ਰਧਾਨ ਜਗਰੂਪ ਸਿੰਘ ਦੇ ਜੱਥੇ ਵੱਲੋਂ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਬਚਨ ਸਿੰਘ, ਸਾਬਕਾ ਸਰਪੰਚ ਜਸਬੀਰ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਸਵਰਨ ਸਿੰਘ ਬਲਾਕ ਸੰਮਤੀ ਮੈਂਬਰ, ਕਮਲਜੀਤ ਸਿੰਘ ਬੱਬੂ, ਸਰਪੰਚ ਸਰਵਣ ਲਾਲ, ਰਾਜ ਬਹਾਦਰ ਸਿੰਘ, ਲੇਖਕ ਬਲਬੀਰ ਸਿੰਘ ਸੰਧਾ, ਸੁਖਵਿੰਦਰ ਸਿੰਘ ਘੀਣਾ, ਹਰਜਿੰਦਰ ਸਿੰਘ ਝੰਡ, ਸੁਖਵਿੰਦਰ ਸਿੰਘ ਖਿੰਡਾ, ਸੁਖਵਿੰਦਰ ਸਿੰਘ ਬੱਬੂ ਫੁੱਲਾਂ ਵਾਲੇ, ਤਰਸੇਮ ਸਿੰਘ, ਬਲਦੇਵ ਸਿੰਘ ਸੰਧਾ, ਸੋਨੰੂ ਕਰਿਆਨਾ ਸਟੋਰ, ਲਾਡੀ ਫਰੂਟ ਵਾਲਾ, ਥਾਣੇਦਾਰ ਰੌਸ਼ਨ ਲਾਲ ਤੋਂ ਨੌਜਵਾਨ ਸਭਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ |