ਕਪੂਰਥਲਾ, 29 ਦਸੰਬਰ (ਅਮਰਜੀਤ ਸਿੰਘ ਸਡਾਨਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਬੇਅੰਤ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਮੰਗਲ ਸਿੰਘ ਪੁਰਾਣੀ ਸਬਜ਼ੀ ਮੰਡੀ ਵਿਖੇ ਚੱਲ ਰਹੇ ਲੜੀਵਾਰ ਕਥਾ ਸਮਾਗਮ ਦੀ ਸਮਾਪਤੀ ਹੋਈ | ਇਸ ਮੌਕੇ ਰੋਜ਼ਾਨਾ ਜਿੱਥੇ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ ਤੇ ਉਨ੍ਹਾਂ ਦੇ ਜਥੇ ਨੇ ਗੁਰਬਾਣੀ ਕੀਰਤਨ ਗਾਇਨ ਕੀਤਾ, ਉੱਥੇ ਨਾਲ ਹੀ ਪ੍ਰਸਿੱਧ ਕਥਾਵਾਚਕ ਭਾਈ ਗੁਰਲਾਲ ਸਿੰਘ ਮੀਰਾਕੋਟ ਨੇ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੇ ਲਾਸਾਨੀ ਸ਼ਹਾਦਤ ਦੇ ਇਤਿਹਾਸ ਦੀ ਲੜੀਵਾਰ ਕਥਾ ਸਰਵਣ ਕਰਵਾਈ | ਕਥਾ ਸਮਾਗਮ ਦੀ ਸਮਾਪਤੀ ਮੌਕੇ ਪ੍ਰਬੰਧਕਾਂ ਵਲੋਂ ਭਾਈ ਗੁਰਲਾਲ ਸਿੰਘ ਨੂੰ ਸਿਰੋਪਾਓ ਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੇ ਨਾਲ ਕਥਾ ਪੜ੍ਹਨ ਵਾਲੇ ਸਹਾਇਕ ਜਥੇਦਾਰ ਜਸਵਿੰਦਰ ਸਿੰਘ ਬਤਰਾ ਨੂੰ ਵੀ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਕਥਾ ਸਮਾਗਮ ਦੀ ਸਮਾਪਤੀ ਉਪਰੰਤ 5 ਜਨਵਰੀ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਹੋਵੇਗਾ ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ੁਕਰਾਨਾ ਯਾਤਰਾ 11 ਜਨਵਰੀ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਸਟੇਟ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਵੇਗੀ | ਕਥਾ ਸਮਾਗਮ ਦੀ ਸਮਾਪਤੀ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਜਿੰਦਰ ਸਿੰਘ ਬੱਬਰ, ਬਾਬਾ ਲਾਲ ਸਿੰਘ, ਹਰਬੰਸ ਸਿੰਘ ਬਤਰਾ, ਰਸ਼ਪਾਲ ਸਿੰਘ ਸਿਟੀ ਕੇਬਲ, ਜਸਵਿੰਦਰ ਸਿੰਘ ਬਤਰਾ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਵਰਿਆਮ ਸਿੰਘ ਕਪੂਰ, ਰਜਿੰਦਰ ਸਿੰਘ ਧੰਜਲ, ਮਨਜੀਤ ਸਿੰਘ ਸਚਦੇਵਾ, ਹਰਬੰਸ ਸਿੰਘ ਸਚਦੇਵਾ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਮਨਮੋਹਨ ਸਿੰਘ, ਪਰਵਿੰਦਰ ਸਿੰਘ ਹੈਪੀ, ਪਰਮਜੀਤ ਸਿੰਘ, ਕੰਵਰ ਇਕਬਾਲ ਸਿੰਘ ਆਗਿਆਪਾਲ ਸਿੰਘ, ਬੋਹੜ ਸਿੰਘ, ਪਰਮਿੰਦਰ ਸਿੰਘ ਬੌਬੀ ਵਾਲੀਆ, ਸ਼ਰਨਪਾਲ ਸਿੰਘ, ਜਸਪਾਲ ਸਿੰਘ ਖੁਰਾਨਾ, ਲਖਬੀਰ ਸਿੰਘ ਸ਼ਾਹੀ, ਪ੍ਰਤਾਪ ਸਿੰਘ, ਗੁਰਚਰਨ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਭੁਪਿੰਦਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |