ਕਪੂਰਥਲਾ, 29 ਦਸੰਬਰ (ਅਮਰਜੀਤ ਕੋਮਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਰਜਿ. ਜ਼ਿਲ੍ਹਾ ਕਪੂਰਥਲਾ ਇਕਾਈ ਦੀ ਅਹਿਮ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਬੀਰ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਅਮਰਬੀਰ ਸਿੰਘ ਸਭਰਾ ਦੀ ਬਦਲੀ ਹੋਣ ਤੋਂ ਬਾਅਦ ਉਨ੍ਹਾਂ ਵਲੋਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਦਿੱਤੇ ਗਏ ਅਸਤੀਫ਼ੇ ਨੂੰ ਪ੍ਰਵਾਨ ਕਰਨ ਤੋਂ ਬਾਅਦ ਯੂਨੀਅਨ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਚੋਣ ਵਿਚ ਸੁਖਜੀਤ ਸਿੰਘ ਰੰਧਾਵਾ ਨੂੰ ਯੂਨੀਅਨ ਦਾ ਜ਼ਿਲ੍ਹਾ ਪ੍ਰਧਾਨ, ਜਸਪਿੰਦਰ ਸਿੰਘ ਨੂੰ ਪੰਜਾਬ ਦਾ ਨੁਮਾਇੰਦਾ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵਨਿਯੁਕਤ ਪ੍ਰਧਾਨ ਸੁਖਜੀਤ ਸਿੰਘ ਰੰਧਾਵਾ ਨੇ ਯੂਨੀਅਨ ਦੇ ਸਮੂਹ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਸਲਾਹ ਨਾਲ ਜ਼ਿਲ੍ਹਾ ਪ੍ਰਧਾਨ ਵਜੋਂ ਆਪਣੇ ਫ਼ਰਜ਼ ਤਨਦੇਹੀ ਨਾਲ ਨਿਭਾਉਣਗੇ ਤੇ ਪਟਵਾਰੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ | ਇਸ ਤੋਂ ਪਹਿਲਾਂ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਮਰਬੀਰ ਸਿੰਘ ਨੇ ਯੂਨੀਅਨ ਦੇ ਸਾਰੇ ਸਾਥੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ | ਮੀਟਿੰਗ ਵਿਚ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਦੀਪ ਸਿੰਘ ਬਲੇਰ, ਤਹਿਸੀਲ ਪ੍ਰਧਾਨ ਰਮਨਜੋਤ, ਸਕੱਤਰ ਪ੍ਰੀਤੋਸ਼ ਚੋਪੜਾ, ਖ਼ਜ਼ਾਨਚੀ ਹਰਪ੍ਰੀਤ ਸਿੰਘ, ਪਵਨ ਕੁਮਾਰ, ਵਰਿੰਦਰ ਸਿੰਘ, ਰੇਨੂੰ ਰਾਣੀ, ਮਨਜੀਤ ਸਿੰਘ, ਸਿਮਰਨਜੀਤ ਸਿੰਘ, ਯੋਗੇਸ਼ ਕੁਮਾਰ, ਪ੍ਰੀਤਪਾਲ ਸਿੰਘ, ਅਮਨਦੀਪ ਸਿੰਘ, ਰਜਿੰਦਰ ਸਿੰਘ, ਸੌਰਵ ਕੁਮਾਰ, ਮਨਪ੍ਰੀਤ ਕੌਰ, ਰੁਪਾਲੀ ਗਰਗ, ਤਹਿਸੀਲ ਭੁਲੱਥ ਤੋਂ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਤਹਿਸੀਲ ਪ੍ਰਧਾਨ ਪੰਕਜ ਗਡਵਾਲ, ਕੁਲਦੀਪ ਸਿੰਘ, ਅੰਮਿ੍ਤਪਾਲ ਸਿੰਘ, ਰਾਜਪਾਲ ਸਿੰਘ, ਲਖਬੀਰ ਸਿੰਘ, ਤਹਿਸੀਲ ਫਗਵਾੜਾ ਤੋਂ ਪ੍ਰਧਾਨ ਦਲਜਿੰਦਰ ਸਿੰਘ, ਅਭਿਸ਼ੇਕ ਬਾਂਸਲ, ਪਰਮਜੀਤ ਸਿੰਘ, ਅਕਸ਼ੈ ਸ਼ਾਮਾ, ਤਹਿਸੀਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੁਖਦੇਵ ਸਿੰਘ, ਸੁਨੀਲ ਕੁਮਾਰ ਗੋਡ, ਮਨਕੀਰਤ ਸਿੰਘ, ਰਮਨਦੀਪ ਸਿੰਘ, ਕੁਲਜੀਤ ਸਿੰਘ, ਰਾਜਨਵੀਰ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ |