ਕਪੂਰਥਲਾ, 29 ਦਸੰਬਰ (ਅਮਰਜੀਤ ਕੋਮਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸੂਬਾਈ ਮੀਤ ਪ੍ਰਧਾਨ ਤੇ ਸ਼ਹੀਦ ਊਧਮ ਸਿੰਘ ਚੈਰੀਟੇਬਲ ਟਰੱਸਟ ਦੇ ਫਾਊਾਡਰ ਪ੍ਰਧਾਨ ਪ੍ਰੋ. ਚਰਨ ਸਿੰਘ (83) ਦਾ ਅੱਜ ਸਵੇਰੇ ਸੰਖੇਪ ਬਿਮਾਰੀ ਪਿੱਛੋਂ ਉਨ੍ਹਾਂ ਦੇ ਗ੍ਰਹਿ ਜੇ.ਪੀ. ਨਗਰ ਜਲੰਧਰ ਵਿਚ ਦਿਹਾਂਤ ਹੋ ਗਿਆ | ਉਹ ਆਪਣੇ ਪਿੱਛੇ ਵਿਧਵਾ ਪਤਨੀ ਡਾ. ਬਲਜੀਤ ਕੌਰ ਤੇ ਦੋ ਪੁੱਤਰ ਅਰਮਾਨ ਸਿੰਘ ਯੂ.ਐਸ.ਏ. ਤੇ ਉੱਘੇ ਫ਼ਿਲਮ ਪ੍ਰੋਡਿਊਸਰ ਤੇ ਡਾਇਰੈਕਟਰ ਅਨੁਰਾਗ ਸਿੰਘ ਨੂੰ ਛੱਡ ਗਏ | ਕਈ ਵਰ੍ਹੇ ਕਾਂਗਰਸ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ, ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ (ਕਪੂਰਥਲਾ) ਦੇ ਫਾਊਾਡਰ ਪ੍ਰਧਾਨ ਤੇ ਹੋਰ ਸੰਸਥਾਵਾਂ ਨਾਲ ਵਾਬਸਤਾ ਰਹੇ ਪ੍ਰੋ. ਚਰਨ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵੱਖ-ਵੱਖ ਅਹੁਦਿਆਂ 'ਤੇ ਰਹਿੰਦਿਆਂ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਆਪਣੇ ਫ਼ਰਜ਼ ਅਦਾ ਕੀਤੇ | ਉਨ੍ਹਾਂ ਦੇ ਦਿਹਾਂਤ 'ਤੇ ਉੱਘੇ ਵਾਤਾਵਰਣ ਪ੍ਰੇਮੀ ਤੇ ਮੈਂਬਰ ਰਾਜ ਸਭਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਕਪੂਰਥਲਾ ਹਲਕੇ ਦੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਪੰਜਾਬ ਮਿਲਕਫੈੱਡ ਦੇ ਸਾਬਕਾ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਪੰਜਾਬੀ ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਡਾ. ਸਵਰਨ ਸਿੰਘ, ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਅੱਖਾਂ ਦੇ ਮਾਹਿਰ ਡਾ. ਪਰਮਿੰਦਰ ਸਿੰਘ ਥਿੰਦ, ਕੁਲਹਿੰਦ ਕਿਸਾਨ ਸਭਾ ਦੇ ਪ੍ਰਧਾਨ ਮਾਸਟਰ ਚਰਨ ਸਿੰਘ ਹੈਬਤਪੁਰ, ਪਿ੍ੰਸੀਪਲ ਕੇਵਲ ਸਿੰਘ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ, ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਮੋਗਲਾ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਤੇ ਬਜ਼ੁਰਗ ਕਾਂਗਰਸ ਆਗੂ ਸੰਤੋਖ ਸਿੰਘ ਭਾਗੋਰਾਈਆਂ, ਜਰਨੈਲ ਸਿੰਘ ਚੰਦੀ ਸ਼ਾਲਾਪੁਰ ਬੇਟ, ਉੱਘੇ ਸ਼ਾਇਰ ਮੁਖਤਾਰ ਸਿੰਘ ਚੰਦੀ ਤੋਂ ਇਲਾਵਾ ਸਮਾਜਿਕ, ਰਾਜਨੀਤਿਕ ਤੇ ਧਾਰਮਿਕ ਸੰਸਥਾਵਾਂ ਨਾਲ ਸੰਬੰਧਿਤ ਹੋਰ ਸ਼ਖ਼ਸੀਅਤਾਂ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਵਿਦੇਸ਼ ਰਹਿੰਦੇ ਲੜਕੇ ਤੇ ਹੋਰ ਕਰੀਬੀ ਰਿਸ਼ਤੇਦਾਰਾਂ ਦੇ ਆਉਣ ਉਪਰੰਤ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ |