23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ 'ਚ ਗੁਰਦੁਆਰਾ ਖੋਜੇਵਾਲ 'ਚ ਦੁੱਧ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 30-12-2025
ਕਪੂਰਥਲਾ, 29 ਦਸੰਬਰ (ਵਿ.ਪ੍ਰ.)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਤੇ ਬਾਬਾ ਮੋਤੀ ਰਾਮ ਮਹਿਰਾ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਖੋਜੇਵਾਲ ਵਿਖੇ ਦੁੱਧ ਦਾ ਲੰਗਰ ਲਗਾਇਆ ਗਿਆ | ਲੰਗਰ ਵਰਤਾਉਣ ਦੀ ਸੇਵਾ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਦਿਓਲ ਨੇ ਅਰਦਾਸ ਉਪਰੰਤ ਕੀਤੀ | ਇਸ ਮੌਕੇ ਬੋਲਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸਾਨੂੰ ਨਿਡਰਤਾ ਨਾਲ ਦੇਸ਼, ਕੌਮ ਦੀ ਸੇਵਾ ਕਰਨ ਤੇ ਹੱਕ ਸੱਚ ਨਾਲ ਲੜਨ ਲਈ ਪ੍ਰੇਰਿਤ ਕਰਦੀਆਂ ਹਨ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਗੁਰੂ ਵਲੋਂ ਦੱਸੇ ਰਾਹ 'ਤੇ ਚੱਲਣ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਕਿਹਾ | ਇਸ ਮੌਕੇ ਭਾਜਪਾ ਦੇ ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਓਲ, ਨੰਬਰਦਾਰ ਗੁਰਦੇਵ ਸਿੰਘ, ਧਰਮਵੀਰ ਸਿੰਘ, ਰਣਬੀਰ ਸਿੰਘ, ਚਰਨ ਕਮਲ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਬਲਾਕ ਨਡਾਲਾ ਤੇ ਬੇਗੋਵਾਲ ਵਲੋਂ ਗਾਇਕ ਬੱਬੂ ਮਾਨ ਦਾ ਸਨਮਾਨ ਅਗਲੀ ਖ਼ਬਰ ਸਾਹਿਬਜ਼ਾਦਿਆਂ ਨੇ ਧਰਮ ਦੀ ਰੱਖਿਆ ਲਈ ਜਾਨਾਂ ਕੁਰਬਾਨ ਕੀਤੀਆਂ-ਰਜੇਸ਼ ਬਾਘਾ
Ad Position 24