ਕਪੂਰਥਲਾ, 29 ਦਸੰਬਰ (ਅਮਨਜੋਤ ਸਿੰਘ ਵਾਲੀਆ)-ਔਜਲਾ ਫਾਟਕ ਨੇੜੇ ਪੈਦਲ ਜਾ ਰਹੀ ਇਕ ਔਰਤ ਨੂੰ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ | ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਵੰਦਨਾ ਨੇ ਦੱਸਿਆ ਕਿ ਜ਼ੇਰੇ ਇਲਾਜ ਅਨੀਰਾ ਪਤਨੀ ਰਾਮ ਕੇਵਲ ਵਾਸੀ ਔਜਲਾ ਫਾਟਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਪੈਦਲ ਜਾ ਰਹੀ ਸੀ ਤਾਂ ਪਿੱਛੋਂ ਆਉਂਦੀ ਇਕ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋਈ, ਜਿਸਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਮੁਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |