ਭੁਲੱਥ, 30 ਦਸੰਬਰ (ਮੇਹਰ ਚੰਦ ਸਿੱਧੂ)-ਥਾਣਾ ਮੁਖੀ ਭੁਲੱਥ ਐਸ.ਐਚ.ਓ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਸੰਬੰਧੀ ਜਦੋਂ ਏ.ਐਸ.ਆਈ. ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਖੱਸਣ ਰੋਡ 'ਤੇ ਜਾ ਰਹੀ ਸੀ ਤਾਂ ਇਤਲਾਹ ਮਿਲੀ ਕਿ ਖੱਸਣ ਰੋਡ 'ਤੇ ਸਥਿਤ ਵਾਟਰ ਸਪਲਾਈ ਪੰਪ ਦੇ ਬਾਈਕ ਸਾਈਡ 'ਤੇ ਨਜ਼ਦੀਕ ਸ਼ਮਸ਼ਾਨਘਾਟ 'ਤੇ 2 ਵਿਅਕਤੀ ਸ਼ਰੇਆਮ ਨਸ਼ੇ ਦਾ ਸੇਵਨ ਕਰ ਰਹੇ ਹਨ, ਜਦੋਂ ਪੁਲਿਸ ਪਾਰਟੀ ਵਲੋਂ ਦੱਸੀ ਗਈ ਜਗ੍ਹਾ 'ਤੇ ਰੇਡ ਕੀਤੀ ਗਈ ਤਾਂ ਉੱਥੇ ਦੋ ਵਿਅਕਤੀ ਸ਼ਰੇਆਮ ਨਸ਼ੇ ਦਾ ਸੇਵਨ ਕਰ ਰਹੇ ਸਨ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ, ਜਦੋਂ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਉਨ੍ਹਾਂ ਦਾ ਨਾਂਅ ਪਤਾ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਂਅ ਪ੍ਰਦੀਪ ਕੁਮਾਰ ਵਾਸੀ ਭੁਲੱਥ ਤੇ ਦੂਜੇ ਨੇ ਆਪਣਾ ਨਾਂਅ ਗੁਰਪ੍ਰੀਤ ਸਿੰਘ ਵਾਸੀ ਮੁਨਾਰ ਥਾਣਾ ਸੁਭਾਨਪੁਰ ਦੱਸਿਆ | ਇਸ ਸਬੰਧੀ ਥਾਣਾ ਭੁਲੱਥ ਦੀ ਪੁਲਿਸ ਨੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |