ਕਪੂਰਥਲਾ, 30 ਦਸੰਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ 11ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਭਾਸ਼ਣ ਮੁਕਾਬਲੇ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਸਥਾਨਕ ਹਿੰਦੂ ਕੰਨਿਆ ਕਾਲਜੀਏਟ ਸਕੂਲ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿਚ ਜ਼ਿਲ੍ਹੇ ਦੇ ਵੱਡੀ ਗਿਣਤੀ ਵਿਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ ਇਸ ਮੁਕਾਬਲੇ ਵਿਚ ਗੁਰਲੀਨ ਕੌਰ ਨੇ ਇਕ ਚੰਗੇ ਬੁਲਾਰੇ ਹੋਣ ਦਾ ਸਬੂਤ ਦਿੰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਲਿਆ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਸਕੂਲ ਦੇ ਅਕਾਦਮਿਕ ਕੋਆਰਡੀਨੇਟਰ ਰਮਨਦੀਪ ਸਿੰਘ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਸਕੂਲ ਦੀ ਵਿਦਿਆਰਥਣ ਭਾਸ਼ਣ ਮੁਕਾਬਲੇ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਿਚ ਸਫ਼ਲ ਹੋਈ |
ਗੁਰੂ ਅਮਰਦਾਸ ਪਬਲਿਕ ਸਕੂਲ ਦੀ ਗੁਰਲੀਨ ਕੌਰ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ 'ਚ ਅੱਵਲ
ਅਜੀਤ ਡੈਸਕ
31-12-2025