• ਜਲ ਜੀਵਨ ਮਿਸ਼ਨ ਤਹਿਤ ਚੱਲ ਰਹੇ ਕੰਮ ਜੰਗੀ ਪੱਧਰ 'ਤੇ ਮੁਕੰਮਲ ਕੀਤੇ ਜਾਣ-ਅਮਿਤ ਕੁਮਾਰ ਪੰਚਾਲ
ਕਪੂਰਥਲਾ, 30 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਪਾਣੀ ਦੀ ਸਾਂਭ ਸੰਭਾਲ ਲਈ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਕਾਰਜਕਾਰੀ ਇੰਜੀਨੀਅਰ ਜਲ ਸਰੋਤ ਵਿਭਾਗ, ਸਿਵਲ ਸਰਜਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ, ਜ਼ਿਲ੍ਹਾ ਵਣ ਅਫ਼ਸਰ ਤੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਸ਼ਾਮਲ ਕੀਤਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਿੱਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਜਲ ਜੀਵਨ ਮਿਸ਼ਨ ਤਹਿਤ ਜ਼ਿਲ੍ਹੇ ਵਿਚ ਚੱਲ ਰਹੀਆਂ ਜਲ ਸਪਲਾਈ ਸਕੀਮਾਂ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ ਉਪਰੰਤ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਮਿਸ਼ਨ ਤਹਿਤ ਜ਼ਿਲ੍ਹੇ ਵਿਚ ਲੋਕਾਂ ਨੂੰ ਪਾਣੀ ਦੀ ਸੰਭਾਲ ਬਾਰੇ ਜਾਗਰੂਕ ਕਰਨ ਲਈ ਇਕ ਮੁਹਿੰਮ ਹੋਰ ਤੇਜ਼ ਕਰਨ ਦੇ ਨਾਲ ਨਾਲ ਕੁਦਰਤੀ ਸਰੋਤਾਂ ਨੂੰ ਗੰਧਲੇ ਹੋਣ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ | ਡਿਪਟੀ ਕਮਿਸ਼ਨਰ ਨੇ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਬੱਚਿਆਂ ਨੂੰ ਪਾਣੀ ਦੀ ਬੱਚਤ ਤੇ ਸੰਭਾਲ ਬਾਰੇ ਜਾਗਰੂਕ ਕਰਨ | ਉਨ੍ਹਾਂ ਹੋਰ ਵਿਭਾਗਾਂ ਦੇ ਮੁਖੀਆਂ ਨੂੰ ਵੀ ਕਿਹਾ ਕਿ ਉਹ ਜਲ ਜੀਵਨ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਨੂੰ ਜੰਗੀ ਪੱਧਰ 'ਤੇ ਮੁਕੰਮਲ ਕਰਨ ਤੇ ਉਨ੍ਹਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ |
ਜ਼ਿਲ੍ਹੇ 'ਚ ਪਾਣੀ ਦੀ ਸੰਭਾਲ ਲਈ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਦਾ ਗਠਨ
ਅਜੀਤ ਡੈਸਕ
31-12-2025