11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੇਚਾਂ ਵਿਖੇ ਨਾਜਾਇਜ਼ ਉਸਾਰੀ 'ਤੇ ਪ੍ਰਸ਼ਾਸਨ ਨੇ ਚਲਾਇਆ ਪੀਲਾ ਪੰਜਾ

Ad Position 21
No active advertisement
ਅਜੀਤ ਡੈਸਕ 31-12-2025

• ਨਾਜਾਇਜ਼ ਕਾਬਜਕਾਰ ਵਿਰੁੱਧ ਨਸ਼ਾ ਤਸਕਰੀ ਦੇ ਦਰਜ ਹਨ 7 ਮਾਮਲੇ
ਡਡਵਿੰਡੀ, 30 ਦਸੰਬਰ (ਦਿਲਬਾਗ ਸਿੰਘ ਝੰਡ)-ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾਂ ਵਿਖੇ ਪੰਚਾਇਤ ਵਲੋਂ ਆਪਣੇ ਪੱਧਰ 'ਤੇ ਮਤਾ ਪਾ ਕੇ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੀ ਨਾਜਾਇਜ਼ ਉਸਾਰੀ ਵਿਰੁੱਧ ਕਾਰਵਾਈ ਕੀਤੀ ਗਈ | ਅੱਜ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਬੀ.ਡੀ.ਪੀ.ਓ. ਸੁਲਤਾਨਪੁਰ ਲੋਧੀ ਦੇ ਹੁਕਮਾਂ 'ਤੇ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ | ਥਾਣਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਸੇਚਾਂ ਵਿਖੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵਲੋਂ ਪੰਚਾਇਤ ਦੀ ਮਾਲਕੀ ਵਾਲੀ ਜ਼ਮੀਨ ਉੱਪਰ ਕੀਤੇ ਕਬਜ਼ੇ 'ਤੇ ਪ੍ਰਸ਼ਾਸਨ ਵਲੋਂ ਪੀਲਾ ਪੰਜਾ ਚਲਾਇਆ ਗਿਆ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਬੀ.ਡੀ.ਪੀ.ਓ. ਸੁਲਤਾਨਪੁਰ ਲੋਧੀ ਵਲੋਂ ਜਾਰੀ ਹੁਕਮਾਂ ਅਨੁਸਾਰ ਦੱਸਿਆ ਗਿਆ ਸੀ ਕਿ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਹੋਏ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵਲੋਂ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਕੇ ਘਰ ਬਣਾਇਆ ਹੋਇਆ ਹੈ, ਜਿਸ ਉੱਪਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਾਰਵਾਈ ਕੀਤੀ ਗਈ | ਉਨ੍ਹਾਂ ਕਿਹਾ ਕਿ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵਿਰੁੱਧ ਵੱਖ-ਵੱਖ ਥਾਣਿਆਂ 'ਚ ਕੁੱਲ 9 ਮੁਕੱਦਮੇ ਜਿਨ੍ਹਾਂ 'ਚੋਂ ਐਨ.ਡੀ.ਪੀ.ਐਕਟ ਦੇ 7 ਤੇ ਲੜਾਈ ਝਗੜੇ ਦੇ 2 ਮਾਮਲੇ ਦਰਜ ਸਨ | ਉਨ੍ਹਾਂ ਕਿਹਾ ਕਿ ਪੰਚਾਇਤ ਵਲੋਂ ਆਪਣੇ ਪੱਧਰ 'ਤੇ ਮਤਾ ਪਾ ਕੇ ਨਸ਼ਾ ਤਸਕਰ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ 'ਚੋਂ ਨਸ਼ਾ ਤਸਕਰੀ ਨੂੰ ਖ਼ਤਮ ਕਰਨ ਵਿਚ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਜੇਕਰ ਕਿਸੇ ਵੀ ਨਸ਼ਾ ਪੀੜਤ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਉਸ ਦਾ ਨਸ਼ਾ ਮੁਕਤੀ ਕੇਂਦਰ ਵਿਖੇ ਇਲਾਜ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾਵੇ | ਇਸ ਮੌਕੇ ਥਾਣਾ ਸੁਲਤਾਨਪੁਰ ਲੋਧੀ ਦੇ ਏ.ਐਸ.ਪੀ. ਧਰਿੰਦਰ ਵਰਮਾ, ਐਸ.ਐਚ.ਓ. ਇੰਸਪੈਕਟਰ ਸੋਨਮਦੀਪ ਕੌਰ, ਬੀ.ਡੀ.ਪੀ.ਓ. ਗੁਰਮੀਤ ਸਿੰਘ ਕਾਹਲੋਂ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁਹੱਲਾ ਕੇਸਰੀ ਬਾਗ ਵਿਖੇ ਸਮਾਗਮ ਕਰਵਾਏ <br/> ਅਗਲੀ ਖ਼ਬਰ ਜ਼ਿਲ੍ਹੇ 'ਚ ਪਾਣੀ ਦੀ ਸੰਭਾਲ ਲਈ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਦਾ ਗਠਨ
Ad Position 24