10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਵੇਂ ਸਾਲ ਦੇ ਜਸ਼ਨਾਂ ਮੌਕੇ ਹੋਟਲ ਤੇ ਰੈਸਟੋਰੈਂਟ ਵਾਲੇ ਬਿਨ੍ਹਾਂ ਲਾਇਸੈਂਸ ਨਹੀਂ ਪਰੋਸਣਗੇ ਸ਼ਰਾਬ-ਚਾਹਲ

Ad Position 21
No active advertisement
ਅਜੀਤ ਡੈਸਕ 31-12-2025
ਕਪੂਰਥਲਾ, 30 ਦਸੰਬਰ (ਸਡਾਨਾ)-ਆਬਕਾਰੀ ਵਿਭਾਗ ਨੇ ਨਵੇਂ ਸਾਲ ਦੇ ਮੌਕੇ 'ਤੇ ਹੋਟਲਾਂ ਆਦਿ ਵਿਚ ਹੋਣ ਵਾਲੇ ਜਸ਼ਨਾਂ 'ਤੇ ਤਿੱਖੀ ਨਜ਼ਰ ਰੱਖੀ ਹੋਈ ਹੈ | ਆਬਕਾਰੀ ਅਫ਼ਸਰ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ•ੇ ਅੰਦਰ ਪੈਂਦੇ ਹੋਟਲ, ਰੈਸਟੋਰੈਂਟ ਅਤੇ ਮੈਰਿਜ ਪੈਲੇਸ ਨਵੇਂ ਸਾਲ ਦੇ ਸਮਾਗਮ ਦੌਰਾਨ ਆਬਕਾਰੀ ਨੀਤੀ ਤਹਿਤ ਬਿਨ•ਾਂ ਲਾਇਸੈਂਸ ਤੋਂ ਕਿਸੇ ਨੂੰ ਵੀ ਸ਼ਰਾਬ ਆਦਿ ਪਿਲਾਉਣ ਦੀ ਕੋਸ਼ਿਸ਼ ਨਾ ਕਰਨ ਤੇ ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹ•ਾਂ ਕਿਹਾ ਕਿ ਵੱਖ-ਵੱਖ ਥਾਵਾਂ 'ਤੇ ਹੋਣ ਵਾਲੇ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਆਬਕਾਰੀ ਵਿਭਾਗ ਪਾਸੋਂ ਸ਼ਰਾਬ ਪਿਲਾਉਣ ਸਬੰਧੀ ਲਾਇਸੈਂਸ ਜ਼ਰੂਰ ਬਣਵਾਇਆ ਜਾਵੇ | ਉਨ੍ਹ•ਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਮਨਸੂਰਵਾਲ ਵਿਖੇ ਲਗਾਏ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ 100 ਤੋਂ ਵੱਧ ਮਰੀਜ਼ਾਂ ਦਾ ਨਿਰੀਖਣ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਸ਼ੇਖੂਪੁਰ ਵਿਖੇ ਸਫ਼ਰ-ਏ-ਸ਼ਹਾਦਤ ਸਮਾਗਮ ਕਰਵਾਇਆ
Ad Position 24