ਕਪੂਰਥਲਾ, 30 ਦਸੰਬਰ (ਸਡਾਨਾ)-ਇਕ ਰੇਹੜੀ ਵਾਲੇ ਪਾਸੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਤੁਲਸੀ ਰਾਮ ਵਾਸੀ ਲਕਸ਼ਮੀ ਨਗਰ ਨੇ ਦੱਸਿਆ ਕਿ ਬੀਤੇ ਦਿਨੀਂ ਰਾਤ ਦੇ ਸਮੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਤਿੰਨ ਨੌਜਵਾਨ ਉਸ ਦੀ ਸੂਪ ਦੀ ਰੇਹੜੀ 'ਤੇ ਆਏ ਜੋ ਕਿ ਸਤਨਰਾਇਣ ਮੰਦਿਰ ਚੌਂਕ ਵਿਖੇ ਲਗਾਉਂਦਾ ਹੈ ਤੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |