01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਰਾਸ਼ਟਰਪਤੀ ਨੇ ਨਵੇਂ ਸਾਲ ਦੀ ਆਮਦ 'ਤੇ ਦਿੱਤੀਆਂ ਸ਼ੁੱਭਕਾਮਨਾਵਾਂ

Ad Position 21
No active advertisement
ਅਜੀਤ ਡੈਸਕ 01-01-2026
ਨਵੀਂ ਦਿੱਲੀ, 31 ਦਸੰਬਰ (ਪੀ. ਟੀ. ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਨਵੇਂ ਸਾਲ 2026 ਦੀ ਪੂਰਬਲੀ ਸ਼ਾਮ ਮੌਕੇ ਨਾਗਰਿਕਾਂ ਨੂੰ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਰਾਸ਼ਟਰ ਦੇ ਵਿਕਾਸ, ਸਮਾਜਿਕ ਸਦਭਾਵਨਾ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ | ਇਕ ਸੰਦੇਸ਼ 'ਚ ਉਨ੍ਹਾਂ ਕਿਹਾ ਕਿ ਨਵਾਂ ਸਾਲ ਨਵੀਂ ਊਰਜਾ ਅਤੇ ਸਾਕਾਰਾਤਮਕ ਤਬਦੀਲੀ ਦਾ ਪ੍ਰਤੀਕ ਹੈ | ਇਹ ਸਵੈ-ਚਿੰਤਨ ਅਤੇ ਨਵੇਂ ਸੰਕਲਪਾਂ ਦਾ ਵੀ ਇਕ ਮੌਕਾ ਹੈ, ਆਓ ਰਾਸ਼ਟਰ ਦੇ ਵਿਕਾਸ, ਸਮਾਜਿਕ ਸਦਭਾਵਨਾ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੀਏ | ਰਾਸ਼ਟਰਪਤੀ ਨੇ ਕਿਹਾ ਕਿ ਸਾਲ 2026 ਸਾਡੇ ਜੀਵਨ 'ਚ ਸ਼ਾਂਤੀ, ਖੁਸ਼ੀ ਅਤੇ ਖੁਸ਼ਹਾਲੀ ਲਿਆਵੇ ਅਤੇ ਇਕ ਮਜ਼ਬੂਤ ਅਤੇ ਵਧੇਰੇ ਖੁਸ਼ਹਾਲ ਭਾਰਤ ਬਣਾਉਣ ਲਈ ਨਵੀਂ ਊਰਜਾ ਭਰੇ |

Ad Position 22
No active advertisement
ਪਿਛਲੀ ਖ਼ਬਰ ਓਡੀਸ਼ਾ ਤੱਟ ਤੋਂ ਪ੍ਰਲਯ ਮਿਜ਼ਾਈਲਾਂ ਦਾ ਸਫ਼ਲ ਪ੍ਰੀਖਣ ਅਗਲੀ ਖ਼ਬਰ ਛੋਟੀਆਂ ਬੱਚਤਾਂ 'ਤੇ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ
Ad Position 24