01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮਗਨਰੇਗਾ ਦੇ ਸੁਧਾਰਾਂ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਭਾਜਪਾ-ਹਰਪਾਲ ਸਿੰਘ ਚੀਮਾ

Ad Position 21
No active advertisement
ਅਜੀਤ ਡੈਸਕ 01-01-2026

ਕਿਹਾ, ਭਾਜਪਾ ਦੇ ਏਜੰਡੇ ਵਿਰੁੱਧ ਕਾਮਿਆਂ ਨਾਲ ਖੜ੍ਹਾ ਹੈ ਪੰਜਾਬ
ਚੰਡੀਗੜ੍ਹ, 31 ਦਸੰਬਰ (ਅਜੀਤ ਬਿਊਰੋ)-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਪਾਰਟੀ ਦਫ਼ਤਰ ਵਿਖੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਗਰੀਬ ਵਿਰੋਧੀ ਏਜੰਡੇ ਨੂੰ ਅੱਗੇ ਵਧਾਉਣ ਲਈ 'ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ' (ਮਗਨਰੇਗਾ) ਦੇ ਸੁਧਾਰਾਂ ਦੇ ਨਾਂਅ 'ਤੇ ਜਾਣਬੁੱਝ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ | ਉਨ੍ਹਾਂ ਕਿਹਾ ਕਿ 23,000 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਭਾਜਪਾ ਦੇ ਸੁਧਾਰਾਂ ਦੇ ਦਾਅਵਿਆਂ ਦੀ ਅਸਲੀਅਤ ਨੂੰ ਬੇਨਕਾਬ ਕਰਦੇ ਹਨ | ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਬੋਝ ਦਾ 40 ਫੀਸਦੀ ਹਿੱਸਾ ਰਾਜਾਂ 'ਤੇ ਪਾ ਕੇ ਅਤੇ ਸਕੀਮ ਦੇ ਅਧਿਕਾਰ-ਆਧਾਰਿਤ ਢਾਂਚੇ ਨੂੰ ਖੋਖਲਾ ਕਰਕੇ, ਭਾਜਪਾ ਨੇ ਅਸਲ ਵਿਚ ਰੁਜ਼ਗਾਰ ਦੀ ਗਾਰੰਟੀ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਭਾਰਤ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਹੈ | ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਵਿਧਾਨ ਸਭਾ ਇਨ੍ਹਾਂ ਕਦਮਾਂ ਵਿਰੁੱਧ ਕਾਮਿਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਉਥੇ ਹੀ ਕਾਂਗਰਸ ਸ਼ਾਸਤ ਰਾਜਾਂ ਨੇ ਚੁੱਪ ਰਹਿਣ ਦਾ ਰਾਹ ਚੁਣਿਆ ਹੈ | ਮੰਤਰੀ ਨੇ ਖੁਲਾਸਾ ਕੀਤਾ ਕਿ ਜਦੋਂ ਭਾਜਪਾ 'ਸੁਧਾਰ' ਦਾ ਬਿਰਤਾਂਤ ਸਿਰਜ ਰਹੀ ਹੈ, ਕੇਂਦਰ ਸਰਕਾਰ 23,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਡੀਆਂ ਬਕਾਇਆ ਦੇਣਦਾਰੀਆਂ 'ਤੇ ਬੈਠੀ ਹੈ | ਇਸ ਵਿਚ ਮਜ਼ਦੂਰਾਂ ਦੀ 12,219 ਕਰੋੜ ਰੁਪਏ ਦੀ ਅਣਪਛਾਤੀ ਮਜ਼ਦੂਰੀ ਅਤੇ ਪੇਂਡੂ ਵਿਕਾਸ ਪ੍ਰਾਜੈਕਟਾਂ ਲਈ ਪੰਚਾਇਤਾਂ ਦੇ 11,227 ਕਰੋੜ ਰੁਪਏ ਦੇ ਮਟੀਰੀਅਲ ਖਰਚੇ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਅਲੰਬਰਦਾਰ 'ਅਜੀਤ' ਪ੍ਰਕਾਸ਼ਨ ਸਮੂਹ ਦੇ ਬਾਨੀ ਸੰਪਾਦਕ ਡਾ. ਸਾਧੂ ਸਿੰਘ ਹਮਦਰਦ ਦਾ ਅੱ... ਅਗਲੀ ਖ਼ਬਰ ਈ.ਡੀ. ਵਲੋਂ ਹਵਾਲਾ ਰਾਸ਼ੀ ਦੇ ਮਾਮਲੇ 'ਚ 5 ਕਰੋੜ ਨਕਦ ਤੇ 8 ਕਰੋੜ ਦੇ ਗਹਿਣੇ ਬਰਾਮਦ
Ad Position 24