29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮੁੱਖ ਮੰਤਰੀ ਤੇ ਹੋਰ ਵੱਖ-ਵੱਖ ਸਿਆਸੀ ਆਗੂਆਂ ਵਲੋਂ ਡਾ. ਹਮਦਰਦ ਨਾਲ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 02-01-2026
ਜਲੰਧਰ, 1 ਜਨਵਰੀ (ਜਸਪਾਲ ਸਿੰਘ)-ਡਾ. ਸਾਧੂ ਸਿੰਘ ਹਮਦਰਦ ਟਰੱਸਟ ਦੀ ਟਰੱਸਟੀ-ਸਕੱਤਰ ਬੀਬੀ ਪ੍ਰਕਾਸ਼ ਕੌਰ ਦੇ ਦਿਹਾਂਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਅਫਸੋਸ ਜ਼ਾਹਿਰ ਕੀਤਾ | ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਹਮਦਰਦ ਨਾਲ ਦੁੱਖ ਸਾਂਝਾ ਕਰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ 'ਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਤੇ ਸਾਕ-ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ | ਇਸੇ ਤਰ੍ਹਾਂ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਬੀਬੀ ਪ੍ਰਕਾਸ਼ ਕੌਰ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਚਰਨਾਂ 'ਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਟਵੀਟ ਕਰਕੇ ਡਾ. ਹਮਦਰਦ ਨਾਲ ਆਪਣੀ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵੀ ਬੀਬੀ ਪ੍ਰਕਾਸ਼ ਕੌਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਡਾ. ਹਮਦਰਦ ਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਅਫਸੋਸ ਜ਼ਾਹਿਰ ਕੀਤਾ | ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਡਾ. ਹਮਦਰਦ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਬੀਬੀ ਪ੍ਰਕਾਸ਼ ਕੌਰ ਸਾਦਗੀ, ਸੇਵਾ ਤੇ ਸਮਰਪਣ ਦੇ ਪ੍ਰਤੀਕ ਸਨ ਤੇ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਤੇ ਪੱਤਰਕਾਰਤਾ ਜਗਤ ਨੂੰ ਵੱਡਾ ਘਾਟਾ ਪਿਆ ਹੈ | ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣੇ ਦੀ ਖਬਰ ਸੁਣ ਕੇ ਮਨ ਨੂੰ ਬਹੁਤ ਦੁੱਖ ਮਹਿਸੂਸ ਹੋਇਆ | ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੀਬੀ ਪ੍ਰਕਾਸ਼ ਕੌਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ | ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਡਾ. ਹਮਦਰਦ ਨਾਲ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ | ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬੀਬੀ ਜੀ ਦੇ ਦਿਹਾਂਤ ਦੀ ਖਬਰ ਸੁਣ ਕੇ ਬਹੁਤ ਅਫਸੋਸ ਹੋਇਆ, ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ | ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਕਿਹਾ ਕਿ ਬੀਬੀ ਜੀ ਦੇ ਦਿਹਾਂਤ ਦੀ ਖਬਰ ਬੇਹੱਦ ਦੁੱਖਦਾਈ ਹੈ ਤੇ ਇਸ ਦੁੱਖ ਦੀ ਘੜੀ 'ਚ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਆਤਮਾ ਨੂੰ ਚਰਨਾਂ 'ਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਦੇ ਹਨ | ਸ. ਪਰਮਿੰਦਰ ਸਿੰਘ ਬਰਾੜ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਨੂੰ ਚਰਨਾਂ 'ਚ ਨਿਵਾਸ ਬਖਸ਼ਣ ਦੀ ਅਰਦਾਸ ਕੀਤੀ |

Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੇ ਸਵਾਗਤ ਲਈ ਵੱਖ-ਵੱਖ ਗੁਰੂ ਘਰਾਂ 'ਚ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਕੋਹਲੀ ਦੀ ਗਿ੍ਫ਼ਤਾਰੀ 'ਸਿੱਟ' ਦੀ ਵੱਡੀ ਪ੍ਰਾਪਤੀ-ਧਾਲੀਵਾਲ
Ad Position 24